Site icon Dainik Savera Punjab

10,000 ਰੁਪਏ ਦੀ ਰਿਸ਼ਵਤ ਲੈਂਦੇ ਨਿੱਜੀ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾਰੋਂ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ ਹਰਪ੍ਰੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਇੱਕ ਔਰਤ ਦੁਆਰਾ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।



ਉਨ੍ਹਾਂ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਚੀਮਾ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਸਟੇਸ਼ਨ ਹਾਊਸ ਅਫਸਰ (ਐਸਐਚਓ) ਅਤੇ ਜਾਂਚ ਅਧਿਕਾਰੀ ਜਸਬੀਰ ਸਿੰਘ, ਸਹਾਇਕ ਸਬ ਇੰਸਪੈਕਟਰ (ਏਐਸਆਈ) ਵੱਲੋਂ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ।

Exit mobile version