Site icon Dainik Savera Punjab

ਸੰਗਰੂਰ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, 15 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਸਾਥੀ ਜ਼ਖ਼ਮੀ

ਪੰਜਾਬ ਡੈਸਕ : ਸੰਗਰੂਰ ਵਿੱਚ ਕਾਨੂੰਨ-ਵਿਵਸਥਾ ‘ਤੇ ਫਿਰ ਸਵਾਲ ਖੜ੍ਹੇ ਹੋ ਗਏ ਹਨ, ਜਿੱਥੇ 15 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਇੱਕ ਹੋਰ 16 ਸਾਲਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸੰਗਰੂਰ ਦੇ ਪਟਿਆਲਾ ਗੇਟ ਬਾੜੇ ਇਲਾਕੇ ਵਿੱਚ ਵਾਪਰੀ, ਜਿੱਥੇ ਕੁਝ ਨੌਜਵਾਨਾਂ ਵੱਲੋਂ ਤਿੱਖੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ 15 ਸਾਲਾ ਅਰਸ਼ਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦੀ ਨਾਜੁਕ ਹਾਲਤ ਨੂੰ ਦੇਖਦਿਆਂ ਉਸਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ, ਜਖਮੀ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੰਗਰੂਰ ਪੁਲਿਸ ਮੌਕੇ ‘ਤੇ ਪਹੁੰਚ ਗਈ। ਡੀਐਸਪੀ ਸੰਜੀਵ ਸਿੰਘਲਾ ਆਪਣੀ ਟੀਮ ਸਮੇਤ ਜਾਂਚ ਵਿੱਚ ਜੁਟੇ ਹੋਏ ਹਨ ਅਤੇ ਇਲਾਕੇ ਵਿੱਚ ਮਾਹੌਲ ਤਣਾਭਰਪੂਰ ਬਣਿਆ ਹੋਇਆ ਹੈ।

Chandigarh : ਹਰਿਆਣਾ ਸਿਵਲ ਸਕੱਤਰੇਤ ਦੀ 8ਵੀਂ ਮੰਜਿਲ ਤੋਂ ਅਧਿਕਾਰੀ ਨੇ ਮਾਰੀ ਛਾਲ, ਬੈਂਕ ਘੁਟਾਲੇ ‘ਚ ਹੋਣੀ ਸੀ ਜਾਂਚ

ਮ੍ਰਿਤਕ ਦੇ ਪਿਤਾ ਨੇ ਦੁੱਖੀ ਮਨ ਨਾਲ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ।

Exit mobile version