Last Updated: November 28, 2026

Dainik Savera Times Logo

Anti-Sikh Riots : 1984 ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਕੁਮਾਰ ਬਰੀ, ਜਨਕਪੁਰੀ ਤੇ ਵਿਕਾਸਪੁਰੀ ‘ਚ ਭੀੜ ਨੂੰ ਭੜਕਾਉਣ ਦਾ ਸੀ ਦੋਸ਼

22 January 2026 ਅੱਪਡੇਟ ਕੀਤਾ ਗਿਆ

Anti-Sikh Riots : 1984 ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਕੁਮਾਰ ਬਰੀ, ਜਨਕਪੁਰੀ ਤੇ ਵਿਕਾਸਪੁਰੀ ‘ਚ ਭੀੜ ਨੂੰ ਭੜਕਾਉਣ ਦਾ ਸੀ ਦੋਸ਼

1984 anti-Sikh riots : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਨੇ ਉਨ੍ਹਾਂ ਨੂੰ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ ,ਜਿਸ ਵਿੱਚ ਉਨ੍ਹਾਂ ‘ਤੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਭੀੜ ਨੂੰ ਹਿੰਸਾ ਲਈ ਭੜਕਾਉਣ ਦਾ ਆਰੋਪ ਸੀ।  ਇਸ ਮਾਮਲੇ ਵਿੱਚ ਸੱਜਣ ਕੁਮਾਰ ਨੇ ਆਪਣਾ ਬਚਾਅ ਕਰਦਿਆਂ ਕਿਹਾ ਕਿ ਉਹ ਬੇਕਸੂਰ ਹੈ ਅਤੇ ਕਦੇ ਵੀ ਇਸ ਮਾਮਲੇ ਵਿੱਚ ਸ਼ਾਮਲ ਨਹੀਂ ਰਿਹਾ। ਉਸਨੇ ਕਿਹਾ ਕਿ ਉਸਦੇ ਖਿਲਾਫ ਕੋਈ ਸਬੂਤ ਨਹੀਂ ਹੈ।

ਕਿਹੜੇ ਦੇਸ਼ ਦੇ ਮਰਦ ਸਭ ਤੋਂ ਵੱਧ ਹੈਂਡਸਮ ? ਸਭ ਕਰਦੇ ਸਕਿਨ, ਹੇਅਰ ਤੇ ਰੰਗ ਦੀ ਤਾਰੀਫ਼ ! ਜਾਣੋ ਇਸ ਲਿਸਟ ‘ਚ ਭਾਰਤੀ ਕਿੱਥੇ

ਜਾਣਕਾਰੀ ਅਨੁਸਾਰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਦਿਗਵਿਜੈ ਸਿੰਘ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਇੱਕ ਸੰਖੇਪ ਜ਼ੁਬਾਨੀ ਫੈਸਲਾ ਸੁਣਾਇਆ। ਫੈਸਲੇ ਦੀ ਇੱਕ ਕਾਪੀ ਦੀ ਉਡੀਕ ਹੈ। ਪਿਛਲੇ ਸਾਲ ਦਸੰਬਰ ਵਿੱਚ ਮਾਮਲੇ ਦੀ ਸੁਣਵਾਈ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ 22 ਜਨਵਰੀ ਲਈ ਸੁਰੱਖਿਅਤ ਰੱਖ ਲਿਆ ਸੀ।

Eternal Group : Zomato ਦੇ CEO ਦੀਪਿੰਦਰ ਗੋਇਲ ਨੇ ਦਿੱਤਾ ਅਸਤੀਫ਼ਾ, ਅਲਬਿੰਦਰ ਢੀਂਡਸਾ ਸੰਭਾਲਣਗੇ ਅਹੁਦਾ

ਦੱਸ ਦੇਈਏ ਕਿ ਫਰਵਰੀ 2015 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਦੰਗਿਆਂ ਦੌਰਾਨ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਖੇਤਰਾਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ ‘ਤੇ ਕੁਮਾਰ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਸਨ। ਇੱਕ ਐਫਆਈਆਰ ਜਨਕਪੁਰੀ ਵਿੱਚ ਹੋਈ ਹਿੰਸਾ ਨਾਲ ਸਬੰਧਤ ਸੀ, ਜਿੱਥੇ ਸੋਹਨ ਸਿੰਘ ਅਤੇ ਉਸਦੇ ਜਵਾਈ ਅਵਤਾਰ ਸਿੰਘ ਦੀ 1 ਨਵੰਬਰ, 1984 ਨੂੰ ਹੱਤਿਆ ਕਰ ਦਿੱਤੀ ਗਈ ਸੀ। ਦੂਜੀ ਐਫਆਈਆਰ ਗੁਰਬਚਨ ਸਿੰਘ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਸੀ, ਜਿਸਨੂੰ ਕਥਿਤ ਤੌਰ ‘ਤੇ 2 ਨਵੰਬਰ, 1984 ਨੂੰ ਵਿਕਾਸਪੁਰੀ ਵਿੱਚ ਜ਼ਿੰਦਾ ਸਾੜ ਦਿੱਤਾ ਗਿਆ ਸੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.