ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਰਾਜਨੀਤਿਕ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਮੈਦਾਨੀ ਪੱਧਰ ‘ਤੇ ਸਰਗਰਮ ਹੋਣ ਲਈ ਵਿਸ਼ੇਸ਼ ਮੁਹਿੰਮ ਦਾ ਐਲਾਨ ਕੀਤਾ ਗਿਆ ਹੈ।
ਅਕਾਲੀ ਦਲ ਨੇ ਆਪਣੀ ਇਸ ਚੋਣੀ ਮੁਹਿੰਮ ਦਾ ਨਾਮ “ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ” ਰੱਖਿਆ ਹੈ। ਪਾਰਟੀ ਅਨੁਸਾਰ ਇਸ ਮੁਹਿੰਮ ਤਹਿਤ ਵਿਸਾਖੀ ਤੱਕ ਸੂਬੇ ਦੇ 40 ਹਲਕਿਆਂ ਵਿੱਚ ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ।
READ ALSO : ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਧਰਨਾ, ਬੰਟੀ ਬੈਂਸ ‘ਤੇ ਆਰੋਪ; ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ

ਇਸ ਮੁਹਿੰਮ ਦੀ ਪਹਿਲੀ ਰੈਲੀ 17 ਫਰਵਰੀ ਨੂੰ ਕਾਦੀਆਂ ਤੋਂ ਸ਼ੁਰੂ ਕੀਤੀ ਜਾਵੇਗੀ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਹ ਰੈਲੀਆਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਣ ਲਈ ਕੀਤੀਆਂ ਜਾਣਗੀਆਂ।
ਅਕਾਲੀ ਦਲ ਦਾ ਦਾਅਵਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਉਹ ਮਜ਼ਬੂਤ ਵਿਕਲਪ ਵਜੋਂ ਸਾਹਮਣੇ ਆਵੇਗਾ ਅਤੇ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਆਪਣਾ ਏਜੰਡਾ ਲੋਕਾਂ ਸਾਹਮਣੇ ਰੱਖੇਗਾ।2027 ਦੀਆਂ ਚੋਣਾਂ ਨੂੰ ਲੈ ਕੇ ਰਾਜਨੀਤਿਕ ਸਰਗਰਮੀਆਂ ਤੇਜ਼ ਹੋਣ ਨਾਲ ਸੂਬੇ ਦੀ ਸਿਆਸਤ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ DSGMC ਦਾ ਵਫ਼ਦ, ਹਰਵਿੰਦਰ ਸਰਨਾ ਦੇ ਖ਼ਿਲਾਫ਼ ਕਾਰਵਾਈ ਦੀ ਮੰਗ
मेष: दिन शुभ रहेगा...