Last Updated: November 24, 2026

Dainik Savera Times Logo

Israel-Iran ਟਕਰਾਅ ਵਿਚਕਾਰ Arab countries ਵਿੱਚ ਫਸੇ ਪੰਜਾਬੀਆਂ ਲਈ ਪੰਜਾਬ ਸਰਕਾਰ ਵੱਲੋਂ 24×7 ਕੰਟਰੋਲ ਰੂਮ ਸਥਾਪਤ

2 March 2026 ਅੱਪਡੇਟ ਕੀਤਾ ਗਿਆ

Israel-Iran ਟਕਰਾਅ ਵਿਚਕਾਰ Arab countries ਵਿੱਚ ਫਸੇ ਪੰਜਾਬੀਆਂ ਲਈ ਪੰਜਾਬ ਸਰਕਾਰ ਵੱਲੋਂ 24×7 ਕੰਟਰੋਲ ਰੂਮ ਸਥਾਪਤ

PUNJAB NEWS : ਇਜ਼ਰਾਈਲ ਅਤੇ ਈਰਾਨ ਟਕਰਾਅ ਦੇ ਪ੍ਰਭਾਵ ਅਰਬ ਦੇਸ਼ਾਂ ਤੱਕ ਵੀ ਪਹੁੰਚ ਰਹੇ ਹਨ, ਜਿਸ ਕਾਰਨ ਉੱਥੇ ਰਹਿੰਦੇ ਕਈ ਪੰਜਾਬੀ ਪਰਿਵਾਰ ਚਿੰਤਾ ਅਤੇ ਅਨਿਸ਼ਚਿਤਤਾ ਦਾ ਸਾਹਮਣਾ ਕਰ ਰਹੇ ਹਨ। ਇਸ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਮਦਦ ਲਈ ਤੁਰੰਤ ਕਦਮ ਚੁੱਕਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਰਕਾਰ ਦੇ ਐਨਆਰਆਈ ਵਿੰਗ ਵੱਲੋਂ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਦਾ ਮਕਸਦ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ।

READ ALSO : Breaking: ਜੰਗ ‘ਚ ਫੱਸਿਆ ਐਮੀ ਵਿਰਕ ਦਾ ਪਰਿਵਾਰ, ਗਾਇਕ ਨੇ ਮਦਦ ਦੀ ਲਗਾਈ ਗੁਹਾਰ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਗੱਲ ਦਾ ਡਾਟਾ ਇਕੱਠਾ ਕਰ ਰਹੀ ਹੈ ਕਿ ਕਿੰਨੇ ਪੰਜਾਬੀ ਇਨ੍ਹਾਂ ਦੇਸ਼ਾਂ ਵਿੱਚ ਮੌਜੂਦ ਹਨ ਅਤੇ ਕਿਹੜੇ ਲੋਕ ਸਹਾਇਤਾ ਦੀ ਲੋੜ ਵਿੱਚ ਹਨ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਜਰੂਰਤ ਪੈਣ ‘ਤੇ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

NRI ਵਿੰਗ ਪੰਜਾਬ , 24×7 ਕੰਟਰੋਲ ਰੂਮ ਵੇਰਵੇ

ਜੇਕਰ ਕੋਈ ਵਿਅਕਤੀ ਆਪਣੇ ਆਪ ਨੂੰ ਜਾਂ ਆਪਣੇ ਪਰਿਵਾਰਕ ਮੈਂਬਰ ਨੂੰ ਅਰਬ ਦੇਸ਼ਾਂ ਵਿੱਚ ਫਸਿਆ ਹੋਇਆ ਸਮਝਦਾ ਹੈ, ਤਾਂ ਤੁਰੰਤ ਹੇਠਾਂ ਦਿੱਤੇ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ:

ਫ਼ੋਨ ਨੰਬਰ: 0172-2260042
ਫ਼ੋਨ ਨੰਬਰ: 0172-2260043
ਵਟਸਐਪ: +91 94787 79112

ਸਰਕਾਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਲੋੜ ਪੈਣ ‘ਤੇ ਬਿਨਾ ਦੇਰੀ ਸੰਪਰਕ ਕੀਤਾ ਜਾਵੇ, ਤਾਂ ਜੋ ਜਲਦੀ ਤੋਂ ਜਲਦੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।ਫਿਲਹਾਲ ਸਰਕਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਸੁਰੱਖਿਆ ਨੂੰ ਪਹਿਲ ਦੇ ਰਹੀ ਹੈ।

“ਅੱਜ ਦੇ ਸਮੇਂ ‘ਚ ਕਿਸੇ ਨੂੰ ਰਾਜਨੀਤੀ ਨਹੀਂ ਕਰਨੀ ਆਉਂਦੀ, ਮੈਂ ਵੀ ਮੋਹ ਛੱਡ ਕਰਾਂਗੀ ਸੰਤਾ ਦੀ ਸੇਵਾ”- Navjot Kaur

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.