ਪੰਜਾਬ ਡੈਸਕ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਵਿੱਤਰ ਸਰੂਪਾਂ ਨਾਲ ਜੁੜੇ ਮਾਮਲੇ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਸਰਕਾਰ ਨੇ ਇਸ ਸੰਵੇਦਨਸ਼ੀਲ ਧਾਰਮਿਕ ਮੁੱਦੇ ‘ਤੇ ਪੂਰਾ ਯੂ-ਟਰਨ ਲਿਆ ਹੈ।
ਸੋਸ਼ਲ ਮੀਡੀਆ ‘ਤੇ ਸਿੱਧਾ ਹਮਲਾ
ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਆਮ ਆਦਮੀ ਪਾਰਟੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਪਹਿਲਾਂ ‘ਆਪ’ ਦੇ ਆਗੂਆਂ ਨੇ ਬੰਗਾ ਨੇੜੇ ਰਾਜਾ ਸਾਹਿਬ ਅਸਥਾਨ ਵਿਖੇ ਪਵਿੱਤਰ ਸਰੂਪਾਂ ਦੀ ਮੌਜੂਦਗੀ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ, ਪਰ ਹੁਣ ਉਹ ਆਪਣੇ ਹੀ ਬਿਆਨਾਂ ਤੋਂ ਪਿੱਛੇ ਹਟ ਰਹੇ ਹਨ।
READ ALSO : ਪੰਜਾਬ ਵਿੱਚ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ, ਜਾਣੋ ਕਿਉਂ
ਮੁੱਖ ਮੰਤਰੀ ਤੋਂ ਮੁਆਫ਼ੀ ਦੀ ਮੰਗ
ਕਾਂਗਰਸੀ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸਿੱਖ ਭਾਈਚਾਰੇ ਨੂੰ ਗੁੰਮਰਾਹ ਕਰਨ ਲਈ ਜਨਤਕ ਤੌਰ ‘ਤੇ ਮੁਆਫ਼ੀ ਮੰਗਣ। ਖਹਿਰਾ ਨੇ ਕਿਹਾ ਕਿ ਧਾਰਮਿਕ ਮਸਲਿਆਂ ‘ਤੇ ਸਿਆਸਤ ਕਰਨਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ।
ਬਰਗਾੜੀ,ਬਹਿਬਲ ਕਲਾਂ ਨਾਲ ਕੀਤੀ ਤੁਲਨਾ
ਖਹਿਰਾ ਨੇ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਿਵੇਂ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਵਿੱਚ ਸਾਲਾਂ ਤੋਂ ਇਨਸਾਫ਼ ਨਹੀਂ ਮਿਲਿਆ, ਓਸੇ ਤਰ੍ਹਾਂ ਹੁਣ 328 ਪਵਿੱਤਰ ਸਰੂਪਾਂ ਦੇ ਮਾਮਲੇ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਿਆਸਤ ਗਰਮ, ਸਵਾਲ ਬਰਕਰਾਰ
ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮ ਹੋ ਗਈ ਹੈ। ਵਿਰੋਧੀ ਧਿਰ ਸਰਕਾਰ ਤੋਂ ਸਪੱਸ਼ਟ ਜਵਾਬ ਮੰਗ ਰਹੀ ਹੈ, ਜਦਕਿ ਸਿੱਖ ਭਾਈਚਾਰੇ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ।
20 ਜਨਵਰੀ 2026 ਨੂੰ ਸ਼ਨੀ ਦੇਵ ਦਾ ਮਹਾਨ ਨਕਸ਼ਤਰ ਪਰਿਵਰਤਨ, ਤਿੰਨ ਰਾਸ਼ੀਆਂ ਦੀ ਚਮਕੇਗੀ ਕਿਸਮਤ
