Dausa Road Accident : ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਇੱਕ ਭਿਆਨਕ ਸੜਕ ਹਾਦਸੇ ਨੇ ਸਾਰਿਆਂ ਨੂੰ ਹੈਰਾਨ ਤੇ ਪਰੇਸ਼ਾਨ ਕਰ ਦਿੱਤਾ। ਇੱਕ ਤੇਜ਼ ਰਫ਼ਤਾਰ ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਸਵੇਰੇ 5:30 ਵਜੇ ਦੇ ਕਰੀਬ ਪਾਪੜਾ ਥਾਣਾ ਖੇਤਰ ਵਿੱਚ ਪਿੱਲਰ ਨੰਬਰ 193 ਦੇ ਨੇੜੇ ਵਾਪਰਿਆ।
ਜਾਣਕਾਰੀ ਅਨੁਸਾਰ, ਤੇਜ਼ ਰਫ਼ਤਾਰ ਕਾਰ ਪਿੱਛੇ ਤੋਂ ਟਰੱਕ ਵਿੱਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਟਰੱਕ ਵਿੱਚ ਫਸ ਗਈ ਅਤੇ ਲਗਭਗ 8 ਕਿਲੋਮੀਟਰ ਤਕ ਘਸੀਟੀ ਗਈ। ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ, ਅਤੇ ਸਵਾਰਾਂ ਦੀਆਂ ਲਾਸ਼ਾਂ ਅੰਦਰ ਬੁਰੀ ਤਰ੍ਹਾਂ ਫਸ ਗਈਆਂ।
Amritsar : ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਗ੍ਰਿਫ਼ਤਾਰ ; ਪੁਲਿਸ ਦੀ ਦੋ ਸਾਲ ਪੁਰਾਣੇ ਮਾਮਲੇ ‘ਚ ਵੱਡੀ ਕਾਰਵਾਈ
ਮਹਾਕਾਲ ਦਰਸ਼ਨ ਤੋਂ ਵਾਪਸ ਆ ਰਹੇ ਸੀ ਸ਼ਰਧਾਲੂ
ਪੁਲਿਸ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਸਾਰੇ ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਰਹਿਣ ਵਾਲੇ ਸਨ ਅਤੇ ਉਜੈਨ ਦੇ ਮਹਾਕਾਲੇਸ਼ਵਰ ਮੰਦਰ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਮ੍ਰਿਤਕਾਂ ਦੀ ਪਛਾਣ ਰਾਹੁਲ ਗੁਪਤਾ (35), ਪਾਰਸ ਅਗਰਵਾਲ (35), ਪ੍ਰਿੰਸ ਗੁਪਤਾ (23) ਅਤੇ ਵਿਕਰਮ ਸਿੰਘ (30) ਵਜੋਂ ਹੋਈ ਹੈ। ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਿਛਲੀ ਸੀਟ ‘ਤੇ ਬੈਠਾ ਯਾਤਰੀ ਬਚਿਆ
ਕਾਰ ਦੀ ਪਿਛਲੀ ਸੀਟ ‘ਤੇ ਬੈਠਾ ਬ੍ਰਿਜਮੋਹਨ ਗੁਪਤਾ ਇਸ ਹਾਦਸੇ ਵਿੱਚ ਬਚ ਗਿਆ। ਉਸਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸਨੂੰ ਮੁੱਢਲੀ ਸਹਾਇਤਾ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ, ਉਸਦੀ ਹਾਲਤ ਇਸ ਸਮੇਂ ਸਥਿਰ ਹੈ।
Pollywood : ਪੰਜਾਬੀ ਅਦਾਕਾਰ ਜੈ ਰੰਧਾਵਾ ਨਾਲ ਫ਼ਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ, ਸਿਰ ‘ਚ ਲੱਗੀ ਸੱਟ

मेष: दिन शुभ रहेगा...