Last Updated: October 7, 2026

Dainik Savera Times Logo

ਹੁਸ਼ਿਆਰਪੁਰ ਦੇ ਬੱਸੀ ਜਲਾਲ ਵਿੱਚ ਅਵਾਰਾ ਕੁੱਤਿਆਂ ਦੇ ਹਮਲੇ ਨਾਲ 4 ਸਾਲਾ ਬੱਚੀ ਦੀ ਦਰਦਨਾਕ ਮੌਤ

3 months ਪਹਿਲਾ

ਹੁਸ਼ਿਆਰਪੁਰ ਦੇ ਬੱਸੀ ਜਲਾਲ ਵਿੱਚ ਅਵਾਰਾ ਕੁੱਤਿਆਂ ਦੇ ਹਮਲੇ ਨਾਲ 4 ਸਾਲਾ ਬੱਚੀ ਦੀ ਦਰਦਨਾਕ ਮੌਤ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਅਧੀਨ ਪੈਂਦੇ ਪਿੰਡ ਬੱਸੀ ਜਲਾਲ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ ਚਾਰ ਸਾਲਾ ਮਾਸੂਮ ਬੱਚੀ ਗੁਨਗੁਣ ਦੀ ਜਾਨ ਚਲੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਬੱਚੀ ਦੇ ਮਾਪੇ ਨੇੜਲੇ ਖੇਤਾਂ ਵਿੱਚ ਝੋਨਾ ਲਗਾਉਣ ਦੀ ਮਜ਼ਦੂਰੀ ਕਰ ਰਹੇ ਸਨ। ਇਸ ਦੌਰਾਨ ਗੁਨਗੁਣ ਇੱਕ ਦਰੱਖ਼ਤ ਹੇਠਾਂ ਸੋ ਰਹੀ ਸੀ। ਇਸੇ ਸਮੇਂ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।

 

ਇਟਲੀ ਪੁਲਿਸ ਵਿੱਚ ਪੰਜਾਬੀ ਧੀ ਦੀ ਵੱਡੀ ਉਡਾਣ, ਹਰਪ੍ਰੀਤ ਕੌਰ ਨੂੰ ਮਿਲੀ ਅਹਿਮ ਜ਼ਿੰਮੇਵਾਰੀ

 

ਬੱਚੀ ਦੀਆਂ ਚੀਕਾਂ ਸੁਣ ਕੇ ਪਰਿਵਾਰ ਤੁਰੰਤ ਮੌਕੇ ‘ਤੇ ਪਹੁੰਚਿਆ ਅਤੇ ਕੁੱਤਿਆਂ ਨੂੰ ਭਜਾਇਆ, ਪਰ ਤਦ ਤੱਕ ਹਾਲਾਤ ਕਾਫ਼ੀ ਗੰਭੀਰ ਹੋ ਚੁੱਕੇ ਸਨ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਪਰਿਵਾਰ ਅਨੁਸਾਰ ਗੁਨਗੁਣ ਉਨ੍ਹਾਂ ਦੀ ਇਕਲੌਤੀ ਧੀ ਸੀ, ਅਤੇ ਉਸ ਦੀ ਮੌਤ ਨਾਲ ਘਰ ਵਿੱਚ ਗਹਿਰਾ ਸਦਮਾ ਹੈ। ਪਿੰਡ ਵਾਸੀਆਂ ਨੇ ਇਸ ਘਟਨਾ ਤੋਂ ਬਾਅਦ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ‘ਤੇ ਗੰਭੀਰ ਚਿੰਤਾ ਜਤਾਈ ਹੈ ਅਤੇ ਪ੍ਰਸ਼ਾਸਨ ਤੋਂ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

 

4-Year-Old Girl Dies After Stray Dog Attack

4-Year-Old Girl Dies After Stray Dog Attack

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.