
ਨਵੀਂ ਦਿੱਲੀ: ਲੋਕਸਭਾ ਵਿੱਚ ਬਜਟ ਸੈਸ਼ਨ ਦੌਰਾਨ ਭਾਰੀ ਹੰਗਾਮੇ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ 8 ਸੰਸਦ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੋਸ਼ ਹੈ ਕਿ ਇਨ੍ਹਾਂ ਮੈਂਬਰਾਂ ਨੇ ਸਦਨ ਦੀ ਮਰਿਆਦਾ ਦਾ ਉਲੰਘਣ ਕਰਦਿਆਂ ਕਾਗਜ਼ ਫਾੜ ਕੇ ਸਪੀਕਰ ਦੀ ਕੁਰਸੀ ਵੱਲ ਸੁੱਟੇ।
ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਮੌਜੂਦਾ ਬਜਟ ਸੈਸ਼ਨ ਦੇ ਬਾਕੀ ਸਮੇਂ ਲਈ ਇਨ੍ਹਾਂ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਪੇਸ਼ ਕੀਤਾ, ਜਿਸ ਨੂੰ ਲੋਕਸਭਾ ਨੇ ਆਵਾਜ਼ੀ ਮਤ ਨਾਲ ਮਨਜ਼ੂਰੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਬਜਟ ਸੈਸ਼ਨ 2 ਅਪ੍ਰੈਲ ਤੱਕ ਚੱਲੇਗਾ।
ਇਸ ਸਾਰੇ ਵਿਵਾਦ ਦੀ ਸ਼ੁਰੂਆਤ ਉਸ ਸਮੇਂ ਹੋਈ ਜਦੋਂ ਲੋਕਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸਾਬਕਾ ਫੌਜ ਮੁਖੀ ਜਨਰਲ ਐਮ.ਐਮ. ਨਰਵਣੇ ਦੀ ਇੱਕ ਅਣਪ੍ਰਕਾਸ਼ਿਤ ਕਿਤਾਬ ਦੇ ਕੁਝ ਅੰਸ਼ਾਂ ਦਾ ਹਵਾਲਾ ਦੇਣ ਤੋਂ ਰੋਕਿਆ ਗਿਆ। ਦੱਸਿਆ ਗਿਆ ਕਿ ਇਹ ਅੰਸ਼ 2020 ਦੇ ਭਾਰਤ-ਚੀਨ ਸਰਹੱਦੀ ਵਿਵਾਦ ਨਾਲ ਸਬੰਧਤ ਸਨ।
RAED ALSO :Railway Budget 2026: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਪੰਜਾਬ ਲਈ ਵੱਡਾ ਗਿਫਟ
ਰਾਹੁਲ ਗਾਂਧੀ ਨੂੰ ਬੋਲਣ ਤੋਂ ਰੋਕਣ ’ਤੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਤਿੱਖਾ ਵਿਰੋਧ ਜਤਾਇਆ, ਜੋ ਕੁਝ ਹੀ ਸਮੇਂ ਵਿੱਚ ਹੰਗਾਮੇ ਵਿੱਚ ਤਬਦੀਲ ਹੋ ਗਿਆ। ਇਸ ਦੌਰਾਨ ਸਪੀਕਰ ਦੀ ਕੁਰਸੀ ਵੱਲ ਕਾਗਜ਼ ਸੁੱਟੇ ਜਾਣ ਦੀ ਘਟਨਾ ਸਾਹਮਣੇ ਆਈ।
ਇਸ ਮਾਮਲੇ ਵਿੱਚ ਗੁਰਜੀਤ ਸਿੰਘ ਔਜਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਡੀਨ ਕੁਰੀਆਕੋਸ, ਕਿਰਣ ਕੁਮਾਰ ਰੈਡੀ, ਵੈਂਕਟ ਰਮਨ, ਮਨੀਕਮ ਕਿਸ਼ੋਰ, ਪ੍ਰਸ਼ਾਂਤ ਪਡੋਲੇ ਅਤੇ ਹਿਬੀ ਈਡਨ ਨੂੰ ਸਦਨ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
पीडीपी के सीनेटर नेता ने अनंतनाग मास्टर प्लान 2044 पर ज्ञापन प्रस्तुत किया