skip to content

Last Updated: November 25, 2026

Dainik Savera Times Logo

Punjab Weather Update : ਮੌਨਸੂਨ ਨੇ ਫਿਰ ਮੋੜਿਆ ਰੁਖ਼, ਕਿਤੇ ਪਵੇਗਾ ਮੀਂਹ ਤੇ ਕਿਤੇ ਗਰਮੀ ਰਹੇਗੀ ਆਪਣੇ ਸਿਖ਼ਰ ‘ਤੇ

24 August 2026 ਅੱਪਡੇਟ ਕੀਤਾ ਗਿਆ

Punjab Weather Update : ਮੌਨਸੂਨ ਨੇ ਫਿਰ ਮੋੜਿਆ ਰੁਖ਼, ਕਿਤੇ ਪਵੇਗਾ ਮੀਂਹ ਤੇ ਕਿਤੇ ਗਰਮੀ ਰਹੇਗੀ ਆਪਣੇ ਸਿਖ਼ਰ ‘ਤੇ

Punjab Weather News : ਹੁਣ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਦੇ ਸੰਕੇਤ ਹਨ। ਐਤਵਾਰ ਨੂੰ ਸੂਬੇ ਵਿੱਚ ਕੁਝ ਥਾਵਾਂ ‘ਤੇ ਮੀਂਹ ਪਿਆ, ਜਦੋਂ ਕਿ ਬਠਿੰਡਾ 37 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ। ਸ੍ਰੀ ਆਨੰਦਪੁਰ ਸਾਹਿਬ ਵਿੱਚ 46.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਬਾਅਦ, ਮੰਗਲਵਾਰ ਤੋਂ ਮੌਨਸੂਨ ਕਮਜ਼ੋਰ ਹੋ ਜਾਵੇਗਾ, ਅਤੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਸਿਰਫ਼ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ 26 ਅਤੇ 27 ਅਗਸਤ ਨੂੰ ਥੋੜ੍ਹੇ-ਥੋੜ੍ਹੇ ਮੀਂਹ ਪੈ ਸਕਦੇ ਹਨ। ਇਸ ਵੇਲੇ ਸੂਬੇ ਲਈ ਕੋਈ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਸੋਮਵਾਰ ਨੂੰ ਤਿੰਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ

24 ਅਗਸਤ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ 50 ਤੋਂ 75 ਪ੍ਰਤੀਸ਼ਤ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕੇਂਦਰੀ ਅਤੇ ਪੂਰਬੀ ਜ਼ਿਲ੍ਹਿਆਂ ਦੇ 25 ਤੋਂ 50 ਪ੍ਰਤੀਸ਼ਤ ਖੇਤਰ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਬਠਿੰਡਾ ਅਤੇ ਫਾਜ਼ਿਲਕਾ ਸਮੇਤ ਪੱਛਮੀ ਜ਼ਿਲ੍ਹਿਆਂ ਵਿੱਚ ਖਿੰਡ-ਪੁੰਡ ਮੀਂਹ ਪੈਣ ਦੀ ਉਮੀਦ ਹੈ।

25 ਅਗਸਤ: ਮਾਨਸੂਨ ਦੀ ਗਤੀਵਿਧੀ ਕਮਜ਼ੋਰ ਹੋ ਜਾਵੇਗੀ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ 25 ਪ੍ਰਤੀਸ਼ਤ ਜਾਂ ਇਸ ਤੋਂ ਘੱਟ ਖੇਤਰ ਵਿੱਚ ਖਿੰਡ-ਪੁੰਡ ਮੀਂਹ ਪੈਣ ਦੀ ਉਮੀਦ ਹੈ। ਬਾਕੀ ਪੰਜਾਬ ਦੇ ਸੁੱਕੇ ਰਹਿਣ ਦੀ ਉਮੀਦ ਹੈ।

26 ਅਗਸਤ: ਮੌਸਮ ਮੰਗਲਵਾਰ ਵਰਗਾ ਹੀ ਰਹਿਣ ਦੀ ਉਮੀਦ ਹੈ। ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ, ਜਦੋਂ ਕਿ ਬਾਕੀ ਖੇਤਰ ਸਾਫ਼ ਅਤੇ ਖੁਸ਼ਕ ਰਹੇਗਾ।

27 ਅਗਸਤ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਉਮੀਦ ਹੈ। ਰਾਜ ਦੇ ਜ਼ਿਆਦਾਤਰ ਕੇਂਦਰੀ ਅਤੇ ਦੱਖਣੀ ਹਿੱਸੇ ਸੁੱਕੇ ਰਹਿਣਗੇ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.