Last Updated: October 5, 2026

Dainik Savera Times Logo

PUNJAB : ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਖੋਹਿਆ ਮਾਈਕ, ਦੇਖੋ ਵੀਡੀਓ

3 weeks ਪਹਿਲਾ

PUNJAB : ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਖੋਹਿਆ ਮਾਈਕ, ਦੇਖੋ ਵੀਡੀਓ

Vijay Sampla: ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਮਿਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬਾੜੀਆਂ ਕਲਾਂ ‘ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਮਾਮਲੇ ਤੋਂ ਬਾਅਦ ਮਾਹੌਲ ਪਹਿਲਾਂ ਹੀ ਤਣਾਅਪੂਰਨ ਸੀ। ਇੱਥੇ ਬਸਪਾ ਵੱਲੋਂ ਸਵੇਰ ਤੋਂ ਹੀ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਭਾਜਪਾ ਆਗੂ ਮੌਕੇ ‘ਤੇ ਪਹੁੰਚੇ
ਮੌਕੇ ‘ਤੇ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਆਗੂ ਵਿਜੇ ਸਾਂਪਲਾ, ਪੰਜਾਬ ਭਾਜਪਾ ਐਸਸੀ ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਤੇ ਹੁਸ਼ਿਆਰਪੁਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਪਹੁੰਚੇ ਸਨ। ਇੱਥੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੇ ਵਿਰੋਧ ‘ਚ ਬਸਪਾ ਵਰਕਰਾਂ ਵੱਲੋਂ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਵਰਕਰਾਂ ਵਿਚਕਾਰ ਧੱਕਾ-ਮੁੱਕੀ, ਸਾਂਪਲਾ ‘ਤੇ ਮਾਈਕ ਨਾਲ ਹਮਲਾ
ਇਸੇ ਦੌਰਾਨ ਕੁਝ ਬਸਪਾ ਤੇ ਭਾਜਪਾ ਵਰਕਰਾਂ ਵਿਚਾਲੇ ਵਿਵਾਦ ਹੋ ਗਿਆ। ਦੇਖਦੇ ਹੀ ਦੇਖਦੇ ਭਾਜਪਾ ਤੇ ਬਸਪਾ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਣ ਲੱਗੀ। ਇਸ ਝੜਪ ਦੌਰਾਨ ਵਿਜੇ ਸਾਂਪਲਾ ‘ਤੇ ਮਾਈਕ ਨਾਲ ਹਮਲਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਉਨ੍ਹਾਂ ਨੂੰ ਖਰੋਚਾਂ ਤੇ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਪਿੰਡ ‘ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.