skip to content

Last Updated: November 5, 2026

Dainik Savera Times Logo

PUNJAB : 4 ਸਾਲਾ ਬੱਚੇ ਦੇ ਲਾਪਤਾ ਹੋਣ ‘ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਪਰਿਵਾਰ ਨੂੰ ਸੁਰੱਖਿਅਤ ਸੌਂਪਿਆ ਬੱਚਾ

18 September 2026 ਅੱਪਡੇਟ ਕੀਤਾ ਗਿਆ

PUNJAB : 4 ਸਾਲਾ ਬੱਚੇ ਦੇ ਲਾਪਤਾ ਹੋਣ ‘ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਪਰਿਵਾਰ ਨੂੰ ਸੁਰੱਖਿਅਤ ਸੌਂਪਿਆ ਬੱਚਾ

Jalandhar Missing Child Case : ਏ.ਸੀ.ਪੀ. (ਪੱਛਮੀ) ਜਲੰਧਰ, ਅਤਿਸ਼ ਭਾਟੀਆ ਨੇ ਦੱਸਿਆ ਕਿ 17 ਸਤੰਬਰ 2026 ਨੂੰ ਦੁਪਹਿਰ ਕਰੀਬ 2:00 ਵਜੇ, ਬਸਤੀ ਬਾਵਾ ਖੇਲ ਥਾਣੇ ਅਧੀਨ ਆਉਂਦੇ ਇਲਾਕੇ ਵਿੱਚੋਂ ਇੱਕ 4 ਸਾਲਾ ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਐਕਟਿਵਾ ਸਕੂਟਰੀ ‘ਤੇ ਸਵਾਰ ਦੋ ਵਿਅਕਤੀ ਬੱਚੇ ਨੂੰ ਆਪਣੇ ਨਾਲ ਲੈ ਗਏ ਸਨ। ਬਸਤੀ ਬਾਵਾ ਖੇਲ ਥਾਣੇ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਪੁਲਿਸ ਟੀਮਾਂ ਨੇ ਬੱਚੇ ਨੂੰ ਲੱਭਣ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ। ਉਨ੍ਹਾਂ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਇਕੱਠੀ ਕੀਤੀ ਜਾਣਕਾਰੀ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ। ਪੁਲਿਸ ਦੀ ਤੁਰੰਤ ਕਾਰਵਾਈ ਅਤੇ ਆਮ ਜਨਤਾ, ਬੱਚੇ ਦੇ ਪਰਿਵਾਰ ਤੇ ਵੱਖ-ਵੱਖ ਮੀਡੀਆ ਅਦਾਰਿਆਂ ਦੇ ਸਹਿਯੋਗ ਸਦਕਾ ਬੱਚਾ ਸੁਰੱਖਿਅਤ ਮਿਲ ਗਿਆ। ਲੋੜੀਂਦੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ, ਬੱਚੇ ਨੂੰ ਉਸਦੇ ਪਰਿਵਾਰ/ਸਰਪ੍ਰਸਤਾਂ ਦੇ ਹਵਾਲੇ ਕਰ ਦਿੱਤਾ ਗਿਆ।

ਜਲੰਧਰ ਕਮਿਸ਼ਨਰੇਟ ਪੁਲਿਸ ਆਮ ਜਨਤਾ, ਪਰਿਵਾਰ, ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਨ ਵਾਲਿਆਂ ਅਤੇ ਖਬਰਾਂ ਤੇ ਮੀਡੀਆ ਚੈਨਲਾਂ ਰਾਹੀਂ ਬੱਚੇ ਨੂੰ ਲੱਭਣ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ ਕਰਦੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਜਨਤਾ ਨੂੰ ਅਪੀਲ ਕਰਦੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਲਾਪਤਾ ਬੱਚੇ ਜਾਂ ਸ਼ੱਕੀ ਗਤੀਵਿਧੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਜਾਂਚ ਦੌਰਾਨ ਪੁਲਿਸ ਦਾ ਸਹਿਯੋਗ ਕਰਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.