skip to content

Last Updated: November 25, 2026

Dainik Savera Times Logo

Chawla Case: ਐਸਜੀਪੀਸੀ ਪ੍ਰਧਾਨ ਤੋਂ ਮੰਗਿਆ ਗਿਆ ਜਵਾਬ, ਨਿਰਪੱਖ ਜਾਂਚ ਕਰਵਾਉਣ ਦੀ ਉੱਠੀ ਮੰਗ

21 September 2026 ਅੱਪਡੇਟ ਕੀਤਾ ਗਿਆ

Chawla Case: ਐਸਜੀਪੀਸੀ ਪ੍ਰਧਾਨ ਤੋਂ ਮੰਗਿਆ ਗਿਆ ਜਵਾਬ, ਨਿਰਪੱਖ ਜਾਂਚ ਕਰਵਾਉਣ ਦੀ ਉੱਠੀ ਮੰਗ

Chawla Case : ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨ ਨੇ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਬਰ-ਜਨਾਹ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਜਵਾਬ ਮੰਗਿਆ ਹੈ। ਸੰਗਠਨ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਐਫਆਈਆਰ ਦਰਜ ਹੋਣ ਦੇ ਕਰੀਬ ਇੱਕ ਮਹੀਨੇ ਬਾਅਦ ਵੀ ਐਸਜੀਪੀਸੀ ਵੱਲੋਂ ਮਾਮਲੇ ‘ਤੇ ਸਪੱਸ਼ਟ ਪ੍ਰਤੀਕਿਰਿਆ ਨਹੀਂ ਆਈ ਹੈ। ਉਨ੍ਹਾਂ ਨੇ ਨਿਰਪੱਖ ਜਾਂਚ, ਪਾਰਦਰਸ਼ਤਾ ਅਤੇ ਜ਼ਿੰਮੇਵਾਰ ਅਹੁਦੇਦਾਰਾਂ ਦੀ ਜਵਾਬਦੇਹੀ ਦੀ ਮੰਗ ਕੀਤੀ।

ਸੰਗਠਨ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਐਫਆਈਆਰ ਦਰਜ ਹੋਣ ਦੇ ਕਰੀਬ ਇੱਕ ਮਹੀਨੇ ਬਾਅਦ ਵੀ ਐਸਜੀਪੀਸੀ ਪ੍ਰਧਾਨ ਵੱਲੋਂ ਕੋਈ ਸਪੱਸ਼ਟ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਸੰਗਠਨ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ ਪੁਲਿਸ ਨੂੰ ਦਿੱਤੇ ਮਹਿਲਾ ਦੇ ਬਿਆਨਾਂ ਅਤੇ ਸਾਹਮਣੇ ਆਏ ਵੀਡੀਓ ਮੁਤਾਬਕ ਮਹਿਲਾ ਨੇ ਚਾਵਲਾ ‘ਤੇ ਕਈ ਮਹੀਨਿਆਂ ਤੱਕ ਕਥਿਤ ਤੌਰ ‘ਤੇ ਸ਼ੋਸ਼ਣ ਕਰਨ ਅਤੇ ਧਮਕਾਉਣ ਦੇ ਦੋਸ਼ ਲਗਾਏ ਹਨ।

ਉਨ੍ਹਾਂ ਨੇ ਧਾਮੀ ਦੀ ਚੁੱਪੀ ‘ਤੇ ਸਵਾਲ ਉਠਾਉਂਦੇ ਹੋਏ ਮਾਮਲੇ ਦੀ ਨਿਰਪੱਖ ਜਾਂਚ ਅਤੇ ਜਵਾਬਦੇਹੀ ਦੀ ਮੰਗ ਕੀਤੀ। ਸੁਖਦੇਵ ਸਿੰਘ ਨੇ ਕਾਰਜਕਾਰੀ ਅਕਾਲ ਤਖ਼ਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮਾਮਲੇ ਵਿੱਚ ਦਿੱਤੇ ਗਏ ਫੈਸਲੇ ਦੀ ਪ੍ਰਕਿਰਿਆ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਜਬਰ-ਜਨਾਹ ਦੇ ਦੋਸ਼ਾਂ ਤੱਕ ਸੀਮਤ ਨਹੀਂ ਹੈ, ਸਗੋਂ ਸਿੱਖ ਸੰਸਥਾਵਾਂ ਦੀ ਸਾਖ ਨਾਲ ਵੀ ਜੁੜਿਆ ਹੋਇਆ ਹੈ। ਪਰਮਪਾਲ ਸਿੰਘ ਸਭਰਾ ਅਤੇ ਜਰਨੈਲ ਸਿੰਘ ਗੜ੍ਹਦੀਵਾਲ ਨੇ ਐਸਜੀਪੀਸੀ ਦੇ ਪ੍ਰਬੰਧਨ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੰਸਥਾ ਦੀ ਕਾਰਜਪ੍ਰਣਾਲੀ ਅਤੇ ਮੈਂਬਰਾਂ ਦੀ ਜਵਾਬਦੇਹੀ ਵੱਲ ਧਿਆਨ ਦੇਣ ਦੀ ਲੋੜ ਹੈ।

ਆਗੂਆਂ ਨੇ ਦੋਸ਼ ਲਗਾਇਆ ਕਿ ਕੁਝ ਸੀਨੀਅਰ ਆਗੂਆਂ ਨੇ ਅਮਰਜੀਤ ਚਾਵਲਾ ਨੂੰ ਸੁਰੱਖਿਆ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਸੰਗਠਨ ਨੇ ਮਾਮਲੇ ਵਿੱਚ ਪਾਰਦਰਸ਼ੀ ਜਾਂਚ ਅਤੇ ਜ਼ਿੰਮੇਵਾਰ ਅਹੁਦੇਦਾਰਾਂ ਤੋਂ ਜਵਾਬ ਦੀ ਮੰਗ ਕੀਤੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.