
CISF Incident : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਬਹਿਸ ਤੋਂ ਬਾਅਦ ਸੈਂਟਰਲ ਇੰਡਸਟਰੀਅਲ ਸਕਿਓਰਿਟੀ ਫੋਰਸ (CISF) ਦੇ ਇੱਕ ਹੈੱਡ ਕਾਂਸਟੇਬਲ ਨੇ ਕਥਿਤ ਤੌਰ ‘ਤੇ ਆਪਣੇ ਸਾਥੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ CISF ਦੇ ਚਾਰ ਜਵਾਨਾਂ ਦੀ ਮੌਤ ਹੋ ਗਈ। ਕਠੂਆ ਪੁਲਿਸ ਨੇ ਦੋਸ਼ੀ ਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
INCIDENT REPORT — CISF FIRING, KATHUA, JAMMU & KASHMIR
— INTELLIGENCE FRONT⚡️ (@IntelFrontUnit) September 29, 2026
Date: 29 September 2026 | Time: ~18:40 IST
Location: Sewa‑II / Sewa‑III Hydroelectric Project, Mashka Village, Basohli, Kathua District, J&K
📌 KEY FACTS
Detail Information
Incident Type Fratricidal shooting — service… pic.twitter.com/wQZMqje1JH
ਅਧਿਕਾਰੀਆਂ ਅਨੁਸਾਰ, ਇਹ ਘਟਨਾ ਸ਼ਾਮ ਕਰੀਬ 7 ਵਜੇ ਕਠੂਆ ਦੇ ਬਸੋਹਲੀ ਸਥਿਤ ਸੇਵਾ-II ਹਾਈਡਰੋਇਲੈਕਟ੍ਰਿਕ ਪ੍ਰੋਜੈਕਟ ਯੂਨਿਟ ਵਿਖੇ ਵਾਪਰੀ। ਰਿਪੋਰਟਾਂ ਮੁਤਾਬਕ CISF ਜਵਾਨਾਂ ਵਿਚਕਾਰ ਕਿਸੇ ਮੁੱਦੇ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਦੌਰਾਨ, 2009 ਬੈਚ ਦੇ ਇੱਕ ਹੈੱਡ ਕਾਂਸਟੇਬਲ ਨੇ ਆਪਣੇ ਸਾਥੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ CISF ਦੇ ਚਾਰ ਜਵਾਨਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ, ਦੋਸ਼ੀ ਹੈੱਡ ਕਾਂਸਟੇਬਲ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਕਠੂਆ ਦੀ ਐਸਐਸਪੀ (SSP) ਮੋਹਿਤਾ ਸ਼ਰਮਾ ਨੇ ਚਾਰ ਜਵਾਨਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
CISF ਨੇ ਇਸ ਮਾਮਲੇ ਦੀ ਅੰਦਰੂਨੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੋਸ਼ੀ ਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਗੋਲੀਬਾਰੀ ਪਿੱਛੇ ਦੇ ਹਾਲਾਤਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਇਹ ਘਟਨਾ ਜਵਾਨਾਂ ਵਿਚਕਾਰ ਹੋਈ ਬਹਿਸ ਤੋਂ ਬਾਅਦ ਵਾਪਰੀ, ਹਾਲਾਂਕਿ ਵਿਵਾਦ ਦਾ ਅਸਲ ਕਾਰਨ ਅਜੇ ਸਪੱਸ਼ਟ ਨਹੀਂ ਹੈ।
ਜੰਮੂ-ਕਸ਼ਮੀਰ ਵਿੱਚ ਪਹਿਲਾਂ ਵੀ ਸੁਰੱਖਿਆ ਅਤੇ ਪੁਲਿਸ ਕਰਮਚਾਰੀਆਂ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। 23 ਸਤੰਬਰ ਨੂੰ, ਅਧਿਕਾਰੀਆਂ ਨੇ ਦੱਸਿਆ ਸੀ ਕਿ ਰਾਮਬਨ ਜ਼ਿਲ੍ਹੇ ਦੀਆਂ ਜ਼ਿਲ੍ਹਾ ਪੁਲਿਸ ਲਾਈਨਾਂ ਵਿੱਚ ਤਾਇਨਾਤ ਦੋ ਪੁਲਿਸ ਕਰਮਚਾਰੀ ਸ਼ੱਕੀ ਹਾਲਾਤਾਂ ਵਿੱਚ ਇੱਕ ਕਾਰ ਦੇ ਅੰਦਰ ਮ੍ਰਿਤਕ ਪਾਏ ਗਏ ਸਨ।
ਅਧਿਕਾਰੀਆਂ ਅਨੁਸਾਰ, ਹੈੱਡ ਕਾਂਸਟੇਬਲ ਫਰੀਦ ਅਹਿਮਦ ਅਤੇ ਸਿਲੈਕਸ਼ਨ ਗ੍ਰੇਡ ਕਾਂਸਟੇਬਲ (SGCT) ਮੁਹੰਮਦ ਯਾਕੂਬ ਮੰਗਲਵਾਰ ਦੇਰ ਸ਼ਾਮ ਬਟੋਟ ਦੇ ਸਨਾ ਇਲਾਕੇ ਵਿੱਚ ਜ਼ਿਆਰਤ ਮੋੜ ਨੇੜੇ ਖੜ੍ਹੀ ਇੱਕ ਕਾਰ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਸਨ। ਸਥਾਨਕ ਲੋਕ ਦੋਵਾਂ ਨੂੰ ਰਾਮਬਨ ਦੇ ਜ਼ਿਲ੍ਹਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਸਮੇਂ, ਪੁਲਿਸ ਨੇ ਦੋਵਾਂ ਵਿਅਕਤੀਆਂ ਦੀ ਮੌਤ ਦੇ ਖਾਸ ਕਾਰਨ ਜਾਂ ਹਾਲਾਤਾਂ ਦਾ ਖੁਲਾਸਾ ਨਹੀਂ ਕੀਤਾ ਸੀ। ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਗਈ ਸੀ ਕਿ ਕਿਹੜੇ ਹਾਲਾਤਾਂ ਵਿੱਚ ਦੋਵਾਂ ਪੁਲਿਸ ਕਰਮਚਾਰੀਆਂ ਦੀ ਮੌਤ ਹੋਈ।
ਇਸ ਦੌਰਾਨ, ਕਠੂਆ ਜ਼ਿਲ੍ਹੇ ਵਿੱਚ ਭਾਜਪਾ ਆਗੂ ਅਤੇ ਵਿਧਾਇਕ ਵਿਜੇ ਕੁਮਾਰ ਦੇ 17 ਸਾਲਾ ਪੁੱਤਰ ਦੇ ਲਾਪਤਾ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਨੌਜਵਾਨ ਦੀ ਭਾਲ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ, 11ਵੀਂ ਜਮਾਤ ਦੇ ਵਿਦਿਆਰਥੀ ਆਦਿਤਿਆ ਕੁਮਾਰ ਨੇ ਮੰਗਲਵਾਰ ਸ਼ਾਮ ਕਰੀਬ 4:15 ਵਜੇ ਆਪਣੇ ਘਰ ਦੇ ਇਲਾਕੇ ਹੀਰਾਨਗਰ ਤੋਂ ਜੰਮੂ ਜਾਣ ਵਾਲੀ ਬੱਸ ਫੜੀ ਸੀ।
