skip to content

Last Updated: November 25, 2026

Dainik Savera Times Logo

Ludhiana Crime: ਲੁਧਿਆਣਾ ਵਿੱਚ ਚੋਰੀ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਪੁਲਿਸ ਨੇ ਕੀਤਾ ਖੁਲਾਸਾ

1 October 2026 ਅੱਪਡੇਟ ਕੀਤਾ ਗਿਆ

Ludhiana Crime: ਲੁਧਿਆਣਾ ਵਿੱਚ ਚੋਰੀ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਪੁਲਿਸ ਨੇ ਕੀਤਾ ਖੁਲਾਸਾ

Police Recover Car, Bike and Stolen Goods: ਲੁਧਿਆਣਾ। ਕਟਾਣੀ ਕਲਾਂ ਇਲਾਕੇ ਵਿੱਚ ਵਰਕਸ਼ਾਪ ਵਿੱਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਦੀ ਜਾਂਚ ਕਰਦਿਆਂ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦਿਨ ਵੇਲੇ ਇਲਾਕੇ ਦੀ ਰੇਕੀ ਕਰਦੇ ਸਨ ਅਤੇ ਰਾਤ ਨੂੰ ਕਾਰ ਰਾਹੀਂ ਪਹੁੰਚ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇੱਕ ਕਾਰ, ਮੋਟਰਸਾਈਕਲ ਅਤੇ ਚੋਰੀ ਨਾਲ ਸਬੰਧਤ ਸਾਮਾਨ ਬਰਾਮਦ ਕੀਤਾ ਹੈ।

22/23-08-2026 ਦੀ ਦਰਮਿਆਨੀ ਰਾਤ ਨੂੰ ਵਰਕਸ਼ਾਪ ਦੇ ਸ਼ਟਰ ਦਾ ਤਾਲਾ ਤੋੜ ਕੇ ਵਾਹਨਾਂ ਦਾ ਸਾਮਾਨ ਅਤੇ ਬੈਟਰੀ ਚੋਰੀ ਕਰ ਲਈ ਗਈ ਸੀ। ਇਸ ਤੋਂ ਇਲਾਵਾ, 25/26-09-2026 ਦੀ ਦਰਮਿਆਨੀ ਰਾਤ ਨੂੰ ਵੀ ਉਕਤ ਵਰਕਸ਼ਾਪ ਵਿੱਚ ਚੋਰੀ ਦੀ ਵਾਰਦਾਤ ਹੋਈ ਸੀ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਸਿੰਘ ਅਤੇ ਸੰਗਤ ਸਿੰਘ ਨੇ ਮਿਲ ਕੇ ਚੋਰੀ ਕੀਤੀ ਸੀ ਅਤੇ ਇਸ ਵਾਰਦਾਤ ਲਈ PB-10-AZ-8228 ਨੰਬਰ ਦੀ ਹੌਂਡਾ ਸਿਟੀ ਕਾਰ ਦੀ ਵਰਤੋਂ ਕੀਤੀ ਗਈ ਸੀ।

ਇਸ ਸਬੰਧੀ ਥਾਣਾ ਕੁਮ ਕਲਾਂ, ਲੁਧਿਆਣਾ ਵਿੱਚ ਮੁਕੱਦਮਾ ਨੰਬਰ 153 ਮਿਤੀ 26-09-2026, ਧਾਰਾ 305 ਅਤੇ 331(4) ਬੀ.ਐੱਨ.ਐੱਸ. ਤਹਿਤ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ 27-09-2026 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਬਰਾਮਦਗੀ:

  • PB-10-AZ-8228 ਨੰਬਰ ਦੀ ਹੌਂਡਾ ਸਿਟੀ ਕਾਰ।

  • CH-01-CW-1315 ਨੰਬਰ ਦਾ ਹੌਂਡਾ ਸ਼ਾਈਨ ਮੋਟਰਸਾਈਕਲ।

  • ਸਕ੍ਰੈਪ ਦੇ ਸੰਦ।

  • 5 ਸਾਈਲੈਂਸਰਾਂ ਸਮੇਤ ਢੋਲਕੀ।

  • 3 ਮਰਵਾਡ਼।

  • ਸਵਿਫਟ ਕਾਰ ਦੇ 2 ਬੰਪਰ।

ਮੁਲਜ਼ਮਾਂ ਖ਼ਿਲਾਫ਼ ਮਾਡਲ ਟਾਊਨ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਦਿਨ ਵੇਲੇ ਇਲਾਕੇ ਦੀ ਰੇਕੀ ਕਰਦੇ ਸਨ ਅਤੇ ਰਾਤ ਨੂੰ ਬਰਾਮਦ ਕੀਤੀ ਗਈ ਹੌਂਡਾ ਸਿਟੀ ਕਾਰ ਵਿੱਚ ਸਵਾਰ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.