skip to content

Last Updated: October 7, 2026

Dainik Savera Times Logo

Amritsar Firecracker License: ਅੰਮ੍ਰਿਤਸਰ ਵਿੱਚ ਪਟਾਕਿਆਂ ਦੀ ਅਸਥਾਈ ਵਿਕਰੀ ਦੇ ਲਾਇਸੈਂਸ ਲਈ 8 ਅਕਤੂਬਰ ਤੋਂ ਅਰਜ਼ੀਆਂ, 13 ਨੂੰ ਹੋਵੇਗਾ ਡਰਾਅ

6 hours ਪਹਿਲਾ

Amritsar Firecracker License: ਅੰਮ੍ਰਿਤਸਰ ਵਿੱਚ ਪਟਾਕਿਆਂ ਦੀ ਅਸਥਾਈ ਵਿਕਰੀ ਦੇ ਲਾਇਸੈਂਸ ਲਈ 8 ਅਕਤੂਬਰ ਤੋਂ ਅਰਜ਼ੀਆਂ, 13 ਨੂੰ ਹੋਵੇਗਾ ਡਰਾਅ

Amritsar Firecracker License: ਦੀਵਾਲੀ ਅਤੇ ਗੁਰਪੁਰਬ ਦੇ ਮੌਕੇ ‘ਤੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅਸਥਾਈ ਲਾਇਸੈਂਸ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇੱਛੁਕ ਵਿਅਕਤੀ 8 ਤੋਂ 10 ਅਕਤੂਬਰ 2026 ਤੱਕ ਸ਼ਾਮ 5 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਿਰਧਾਰਤ ਸਮੇਂ ਦੌਰਾਨ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਜਾਂਚ ਕੀਤੀ ਜਾਵੇਗੀ। ਨਿਯਮਾਂ ਮੁਤਾਬਕ ਯੋਗ ਪਾਈਆਂ ਗਈਆਂ ਅਰਜ਼ੀਆਂ ਵਿੱਚੋਂ ਅਸਥਾਈ ਪਟਾਕਾ ਵਿਕਰੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਜਾਵੇਗਾ।

ਡਿਪਟੀ ਕਮਿਸ਼ਨਰ ਮੁਤਾਬਕ, ਲਾਇਸੈਂਸ ਜਾਰੀ ਕਰਨ ਲਈ ਡਰਾਅ 13 ਅਕਤੂਬਰ ਨੂੰ ਦੁਪਹਿਰ 2 ਵਜੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਅੰਮ੍ਰਿਤਸਰ ਦੇ ਕਮਰਾ ਨੰਬਰ 168, ਮੀਟਿੰਗ ਹਾਲ ਵਿੱਚ ਕੱਢਿਆ ਜਾਵੇਗਾ। ਉਨ੍ਹਾਂ ਇੱਛੁਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਤਾਰੀਖ ਅਤੇ ਸਮੇਂ ਦੇ ਅੰਦਰ ਸੇਵਾ ਕੇਂਦਰਾਂ ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ।

ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਪਟਾਕਿਆਂ ਦੀ ਵਿਕਰੀ ਅਤੇ ਲਾਇਸੈਂਸ ਜਾਰੀ ਕਰਨ ਨਾਲ ਸਬੰਧਤ ਸਾਰੇ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ amritsar.nic.in ‘ਤੇ ਉਪਲਬਧ ਕਰਵਾਈ ਜਾਵੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.