skip to content

Last Updated: October 7, 2026

Dainik Savera Times Logo

PUNJAB : ਬਠਿੰਡਾ ਦਿਹਾਤੀ ਤੋਂ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਮਿਲਣ ਦੀ ਚਰਚਾ

5 minutes ਪਹਿਲਾ

PUNJAB : ਬਠਿੰਡਾ ਦਿਹਾਤੀ ਤੋਂ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਮਿਲਣ ਦੀ ਚਰਚਾ

Punjab News : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਠਿੰਡਾ ਦਿਹਾਤੀ ਹਲਕੇ ਤੋਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਸਬੰਧੀ ਵਿਚਾਰਾਂ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਬਠਿੰਡਾ ਦਿਹਾਤੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀਆਂ ਚਰਚਾਵਾਂ ਸਿਆਸੀ ਹਲਕਿਆਂ ਵਿੱਚ ਜ਼ੋਰ ਫੜ ਰਹੀਆਂ ਹਨ।

ਦੱਸ ਦੇਈਏ ਕਿ ਜਸਕਰਨ ਸਿੰਘ ਅਜੇ ਤਕ ਪਟਵਾਰੀ ਅਹੁਦੇ ‘ਤੇ ਸੇਵਾ ਨਿਭਾ ਰਹੇ ਹਨ। ਉਹਨਾਂ ਵੱਲੋਂ 5 ਅਕਤੂਬਰ ਨੂੰ ਉੱਚ ਅਧਿਕਾਰੀਆਂ ਨੂੰ ਪਟਵਾਰੀ ਦੇ ਅਹੁਦੇ ਤੋਂ ਅਸਤੀਫਾ ਭੇਜ ਦਿੱਤਾ ਗਿਆ ਹੈ। ਜੋ ਜਲਦੀ ਹੀ ਪ੍ਰਵਾਨ ਹੋ ਜਾਣ ਦੀ ਸੰਭਾਵਨਾ ਹੈ। ਪਰ ਸ਼ਿਰੋਮਣੀ ਅਕਾਲੀ ਦਲ ਬਾਦਲ ਵੱਲੋਂ ਇਸ ਦੀ ਉਮੀਦਵਾਰੀ ਸਬੰਧੀ ਅਧਿਕਾਰਤ ਐਲਾਨ ਹੋਣਾ ਅਜੇ ਬਾਕੀ ਹੈ ਅਤੇ ਕਿਸੇ ਵੀ ਸਮੇਂ ਉਮੀਦਵਾਰੀ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਬਣਦੀ ਜਾ ਰਹੀ ਹੈ।

ਅਸਤੀਫ਼ਾ ਪ੍ਰਵਾਨ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਆਸੀ ਭੂਮਿਕਾ ਹੋਰ ਸਪੱਸ਼ਟ ਹੋਣ ਦੀ ਉਮੀਦ ਹੈ। ਸੂਤਰਾਂ ਅਨੁਸਾਰ ਬਠਿੰਡਾ ਦਿਹਾਤੀ ਹਲਕੇ ਤੋਂ ਅਕਾਲੀ ਦਲ ਦੀ ਸੰਭਾਵਿਤ ਉਮੀਦਵਾਰੀ ਲਈ ਜਸਕਰਨ ਸਿੰਘ ਗਹਿਰੀ ਬੁੱਟਰ ਦਾ ਨਾਮ ਚਰਚਾ ਵਿੱਚ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਵਧੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਰਾਜਨੀਤਕ ਸਰਗਰਮੀਆਂ ਨਾਲ ਜੁੜੇ ਰਾਹ ਵਿੱਚ ਆ ਰਹੀਆਂ ਕਾਨੂੰਨੀ ਜਾਂ ਪ੍ਰਸ਼ਾਸਨਿਕ ਰੁਕਾਵਟਾਂ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਗਈ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.