skip to content

Last Updated: October 20, 2026

Dainik Savera Times Logo

PUNJAB : ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼, ਅੱਜ ਦੂਜੀ ਵਾਰ ਹੋਵੇਗੀ ਪੁੱਛਗਿੱਛ

19 October 2026 ਅੱਪਡੇਟ ਕੀਤਾ ਗਿਆ

PUNJAB : ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼, ਅੱਜ ਦੂਜੀ ਵਾਰ ਹੋਵੇਗੀ ਪੁੱਛਗਿੱਛ

OSD Rajbir Ghuman : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ ਅੱਜ ਚੰਡੀਗੜ੍ਹ ਵਿੱਚ ਸੀ.ਬੀ.ਆਈ. ਦਫ਼ਤਰ ਪਹੁੰਚੇ ਹਨ। ਇਹ ਪੁੱਛਗਿੱਛ ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੇ ਸਿਲਸਿਲੇ ਵਿੱਚ ਕੀਤੀ ਜਾ ਰਹੀ ਹੈ। ਘੁੰਮਣ ਇਸ ਤੋਂ ਪਹਿਲਾਂ ਸ਼ੁੱਕਰਵਾਰ (16 ਅਕਤੂਬਰ) ਨੂੰ ਸੀ.ਬੀ.ਆਈ. ਦੇ ਸਾਹਮਣੇ ਪੇਸ਼ ਹੋਏ ਸਨ, ਜਦੋਂ ਉਨ੍ਹਾਂ ਤੋਂ 6 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਹੁਣ ਜਾਂਚ ਏਜੰਸੀ ਉਨ੍ਹਾਂ ਤੋਂ ਦੂਜੀ ਵਾਰ ਪੁੱਛਗਿੱਛ ਕਰਨ ਜਾ ਰਹੀ ਹੈ।

ਪਿਛਲੀ ਵਾਰ ਪੇਸ਼ ਹੋਣ ਤੋਂ ਬਾਅਦ ਰਾਜਬੀਰ ਘੁੰਮਣ ਨੇ ਦੱਸਿਆ ਸੀ ਕਿ ਸੀ.ਬੀ.ਆਈ. ਨੇ ਉਨ੍ਹਾਂ ਤੋਂ ਲਗਭਗ 40 ਸਵਾਲ ਪੁੱਛੇ ਸਨ, ਜਿਨ੍ਹਾਂ ਦੇ ਉਨ੍ਹਾਂ ਨੇ ਵਿਸਥਾਰਪੂਰਵਕ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਜਾਂਚ ਪ੍ਰਕਿਰਿਆ ਸਹੀ ਢੰਗ ਨਾਲ ਚਲਾਈ ਗਈ ਅਤੇ ਪੁੱਛਗਿੱਛ ਦੌਰਾਨ ਮਾਹੌਲ ਸੁਖਾਵਾਂ ਰਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਉਂਕਿ ਸੀ.ਬੀ.ਆਈ. ਆਪਣੀਆਂ ਖਾਸ ਜਾਂਚ ਪ੍ਰਕਿਰਿਆਵਾਂ ਦੀ ਪਾਲਣਾ ਕਰਦੀ ਹੈ, ਇਸ ਲਈ ਉਨ੍ਹਾਂ ਦੇ ਵਕੀਲਾਂ ਨੂੰ ਅੰਦਰ ਮੌਜੂਦ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਅੱਜ ਨਿਰਧਾਰਿਤ ਸਮੇਂ ਅਨੁਸਾਰ ਦੁਪਹਿਰ 2 ਵਜੇ ਕੇਂਦਰੀ ਜਾਂਚ ਬਿਊਰੋ ਸੀਬੀਆਈ ਅੱਗੇ ਪੁੱਛਗਿੱਛ ਲਈ ਪੇਸ਼ ਹੋਏ।

ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸੀਬੀਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕਿਆ ਹੋਇਆ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਮਾਮਲੇ ਦੀ ਚੱਲ ਰਹੀ ਜਾਂਚ ਅਤੇ ਦਰਜ ਐੱਫ ਆਈ ਆਰ ‘ਤੇ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐੱਸ ਐੱਲ ਪੀ) ਦਾਇਰ ਕਰ ਦਿੱਤੀ ਸੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.