skip to content

Last Updated: November 6, 2026

Dainik Savera Times Logo

Parvinder Singh Jhota Update : ਮੌਤ ਤੋਂ 23 ਦਿਨ ਬਾਅਦ PGI ‘ਚ ਹੋਵੇਗਾ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ

6 November 2026 ਅੱਪਡੇਟ ਕੀਤਾ ਗਿਆ

Parvinder Singh Jhota Update : ਮੌਤ ਤੋਂ 23 ਦਿਨ ਬਾਅਦ PGI ‘ਚ ਹੋਵੇਗਾ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ

Parvinder Singh Jhota’s Postmortem : ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਲਗਭਗ 23 ਦਿਨ ਬੀਤ ਜਾਣ ਤੋਂ ਬਾਅਦ ਹੁਣ ਚੰਡੀਗੜ੍ਹ ਪੀਜੀਆਈ ਵਿਖੇ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਜਾਵੇਗਾ, ਜਿਸ ਦੇ ਲਈ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਅੱਜ ਪੀਜੀਆਈ ਚੰਡੀਗੜ੍ਹ ਲਈ ਰਵਾਨਾ ਹੋ ਗਈ ਹੈ। ਸਿਵਲ ਹਸਪਤਾਲ ਪ੍ਰਬੰਧਕਾਂ ਵੱਲੋਂ ਝੋਟਾ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਤੱਕ ਪਹੁੰਚਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅਦਾਲਤ ਵੱਲੋਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਰਿਹਾਈ ਲਈ ਰਿਹਾਈ ਵਾਰੰਟ ਵੀ ਜਾਰੀ ਕਰ ਦਿੱਤੇ ਗਏ ਹਨ ਜਿਸ ਤੋਂ ਉਹਨਾਂ ਦੀ ਰਿਹਾਈ ਵੀ ਹੋ ਚੁੱਕੀ ਹੈ।

ਪਰਿਵਾਰ ਨੇ 23 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਦਰਸ਼ਨ ਕੀਤੇ। ਇਸ ਦੌਰਾਨ ਪਰਿਵਾਰਕ ਮੈਂਬਰ ਭਾਵੁਕ ਹੁੰਦੇ ਨਜ਼ਰ ਆਏ। ਦੱਸ ਦੇਈਏ ਕਿ ਸੀਬੀਆਈ ਦੇ ਵਿਸ਼ੇਸ਼ ਅਫਸਰ ਮ੍ਰਿਤਕ ਦੇਹ ਲੈਣ ਲਈ ਪਹੁੰਚੇ ਸਨ। ਫਰੀਜ਼ਰ ਵਾਲੀ ਐਂਬੂਲੈਂਸ ‘ਚ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਲਿਜਾਈ ਗਈ।

ਬੱਚਤ ਭਵਨ ਵਿਖੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਰਿਵਾਰ ਅਤੇ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਝੋਟਾ ਕਤਲ ਕਾਂਡ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਨੂੰ ਜਲਦ ਰਿਹਾਅ ਕਰਵਾਉਣ ਲਈ ਅਦਾਲਤ ਵਿੱਚ ਰੱਦ ਕਰਨ ਦੀ ਰਿਪੋਰਟ (ਕੈਂਸਲੇਸ਼ਨ ਰਿਪੋਰਟ) ਦਾਖ਼ਲ ਕਰਨ ਦਾ ਭਰੋਸਾ ਵੀ ਦਿੱਤਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.