skip to content

Last Updated: November 10, 2026

Dainik Savera Times Logo

Bathinda : PRTC ਤੇ PUN BUS ਨੇ ਕੀਤਾ ਰੋਸ ਪ੍ਰਦਰਸ਼ਨ ; 16, 17 ਤੇ 18 ਨੂੰ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਜਾਣ ਦੀ ਚਿਤਾਵਨੀ

10 November 2026 ਅੱਪਡੇਟ ਕੀਤਾ ਗਿਆ

Bathinda : PRTC ਤੇ PUN BUS ਨੇ ਕੀਤਾ ਰੋਸ ਪ੍ਰਦਰਸ਼ਨ ; 16, 17 ਤੇ 18 ਨੂੰ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਜਾਣ ਦੀ ਚਿਤਾਵਨੀ

Protest in Bathinda : ਬਠਿੰਡਾ ਵਿਖੇ ਅੱਜ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸਿਰਫ਼ ਦਾਅਵੇ ਤੇ ਪੋਸਟਰਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਪੀਆਰਟੀਸੀ ਪਨਬੱਸ ਦੇ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹਰ ਵਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਦੇ ਕੇ ਮਾਮਲੇ ਨੂੰ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਦੀ ਬਜਾਏ ਇਸ ਦੇ ਉਲਟ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਵਲੋਂ ਬੀਤੇ ਸਮੇਂ ਤੋਂ ਕਈ ਵਾਰ ਹੜਤਾਲ ‘ਤੇ ਚੱਕਾ ਜਾਮ ਕੀਤਾ ਗਿਆ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਜਿਸ ਕਾਰਨ ਹੁਣ ਰੋਸ ਵਜੋਂ ਉਨ੍ਹਾਂ ਵਲੋਂ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਐਲਾਨ ਕੀਤਾ ਕਿ 16, 17 ਅਤੇ 18 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਸਬੰਧੀ ਵੀ ਅਗਲਾ ਐਲਾਨ ਕੀਤਾ ਜਾ ਸਕਦਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.