skip to content

Last Updated: November 14, 2026

Dainik Savera Times Logo

MP Amritpal Singh : ਐੱਮਪੀ ਅੰਮ੍ਰਿਤਪਾਲ ਸਿੰਘ ਨੂੰ 17 ਨਵੰਬਰ ਨੂੰ ਪੈਰੋਲ ਦੇਣ ਦੀ ਮੰਗ ; ਦਾਦੀ ਦਾ ਅਜੇ ਨਹੀਂ ਹੋਵੇਗਾ ਸਸਕਾਰ

14 November 2026 ਅੱਪਡੇਟ ਕੀਤਾ ਗਿਆ

MP Amritpal Singh : ਐੱਮਪੀ ਅੰਮ੍ਰਿਤਪਾਲ ਸਿੰਘ ਨੂੰ 17 ਨਵੰਬਰ ਨੂੰ ਪੈਰੋਲ ਦੇਣ ਦੀ ਮੰਗ ; ਦਾਦੀ ਦਾ ਅਜੇ ਨਹੀਂ ਹੋਵੇਗਾ ਸਸਕਾਰ

Amritpal Singh’s Parole : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਇੰਤਜ਼ਾਰ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਅੱਜ ਉਨ੍ਹਾਂ ਦੀ ਦਾਦੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਤਕ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਆਉਣ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਪਰਿਵਾਰ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਅੱਜ ਯਾਨੀ ਕਿ 14 ਨਵੰਬਰ ਦੀ ਥਾਂ 17 ਨਵੰਬਰ ਨੂੰ ਪੈਰੋਲ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ, ਜਿਸ ਲਈ ਹੁਣ 16 ਨਵੰਬਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਧਿਆਨ ਦੇਣ ਯੋਗ ਹੈ ਅਦਾਲਤ ਵਲੋਂ ਭਾਈ ਅਮ੍ਰਿਤਪਾਲ ਸਿੰਘ ਨੂੰ ਅੱਜ 14 ਨਵੰਬਰ ਲਈ ਪੈਰੋਲ ਦਿੱਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ 17 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

MP Amritpal Singh’s Parole Plea Today

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.