skip to content

Last Updated: November 14, 2026

Dainik Savera Times Logo

ਮੰਤਰੀ ਹਰਭਜਨ ਸਿੰਘ ETO ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ 87ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

14 November 2026 ਅੱਪਡੇਟ ਕੀਤਾ ਗਿਆ

ਮੰਤਰੀ ਹਰਭਜਨ ਸਿੰਘ ETO ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ 87ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੰਡਿਆਲਾ ਗੁਰੂ/ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ, ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਜਲਾਲ ਤੋਂ 87ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਲੈ ਕੇ ਜਾਵੇਗੀ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਪੰਜਾਬ ਸਰਕਾਰ ਦੀ ਇੱਕ ਸ਼ਲਾਘਾਯੋਗ ਪਹਿਲ ਦੱਸਿਆ, ਜਿਸ ਰਾਹੀਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਹ ਯੋਜਨਾ ਖਾਸ ਤੌਰ ‘ਤੇ ਬਜ਼ੁਰਗਾਂ ਅਤੇ ਉਨ੍ਹਾਂ ਲੋਕਾਂ ਲਈ ਬਹੁਤ ਸਹਾਈ ਸਿੱਧ ਹੋ ਰਹੀ ਹੈ, ਜੋ ਆਰਥਿਕ ਜਾਂ ਹੋਰ ਮਜਬੂਰੀਆਂ ਕਾਰਨ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ‘ਤੇ ਜਾਣ ਤੋਂ ਅਸਮਰੱਥ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਲਈ ਆਵਾਜਾਈ ਅਤੇ ਯਾਤਰਾ ਦੌਰਾਨ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਕੈਬਨਿਟ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਯਾਤਰਾ ਸੁਖਾਵੀਂ ਤੇ ਸੁਰੱਖਿਅਤ ਹੋਣ ਦੀ ਕਾਮਨਾ ਕੀਤੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.