skip to content

Last Updated: November 16, 2026

Dainik Savera Times Logo

BREAKING : ਗੁਰਦਾਸਪੁਰ ‘ਚ ਸ਼ੱਕੀ ਹਾਲਾਤਾਂ ‘ਚ ਪੁਲਿਸ ਮੁਲਾਜ਼ਮ ਦੀ ਲਾਸ਼ ਬਰਾਮਦ ; ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

16 November 2026 ਅੱਪਡੇਟ ਕੀਤਾ ਗਿਆ

BREAKING : ਗੁਰਦਾਸਪੁਰ ‘ਚ ਸ਼ੱਕੀ ਹਾਲਾਤਾਂ ‘ਚ ਪੁਲਿਸ ਮੁਲਾਜ਼ਮ ਦੀ ਲਾਸ਼ ਬਰਾਮਦ ; ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

Punjab Police Constable Death : ਪੰਜਾਬ ਦੇ ਗੁਰਦਾਸਪੁਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਸ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂ’ਚ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ, ਲਾਸ਼ ਗੁਰਦਾਸਪੁਰ ਵਿੱਚ ਮਾਨ ਕੌਰ ਬਾਈਪਾਸ ਦੇ ਨੇੜੇ ਮਿਲੀ ਹੈ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ, ਜੋ ਹੈੱਡ ਕਾਂਸਟੇਬਲ ਦੇ ਅਹੁਦੇ ‘ਤੇ ਤਾਇਨਾਤ ਸਨ। ਸੂਚਨਾ ਮਿਲਣ ‘ਤੇ ਪੰਜਾਬ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੇ ਸਰੀਰ ‘ਤੇ ਗੋਲੀ ਲੱਗਣ ਦੇ ਨਿਸ਼ਾਨ ਸਨ। ਉਨ੍ਹਾਂ ਦੇ ਪਰਿਵਾਰ ਦਾ ਦੋਸ਼ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਗੋਲੀ ਮਾਰੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.