Dhuri Double Death Case : ਸੰਗਰੂਰ ਜ਼ਿਲ੍ਹੇ ਦੇ ਧੂਰੀ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਗੁਰੂ ਤੇਗ ਬਹਾਦਰ ਨਗਰ ‘ਚ ਇੱਕ ਘਰ ਵਿੱਚੋਂ ਦੋ ਲਾਸ਼ਾਂ ਮਿਲਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਮ੍ਰਿਤਕਾਂ ਵਿੱਚ ਇੱਕ ਔਰਤ ਅਤੇ ਇੱਕ ਵਿਅਕਤੀ ਸ਼ਾਮਲ ਹਨ। ਮੁੱਢਲੀ ਜਾਣਕਾਰੀ ਅਨੁਸਾਰ ਵਿਅਕਤੀ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਮਿਲੀ ਜਦਕਿ ਔਰਤ ਮ੍ਰਿਤਕ ਹਾਲਾਤ ‘ਚ ਖੂਨ ਨਾਲ ਲਥਪਥ ਜ਼ਮੀਨ ‘ਤੇ ਸੀ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਆਲੇ-ਦੁਆਲੇ ਦੇ ਲੋਕਾਂ ਵਿੱਚ ਵੀ ਹਫੜਾ-ਦਫੜੀ ਮਚ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਘਰ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਵਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

मेष: दिन शुभ रहेगा...