skip to content

Last Updated: November 25, 2026

Dainik Savera Times Logo

PUNJAB : ਮੋਹਾਲੀ ‘ਚ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ED ਨੇ ਮਾਰਿਆ ਛਾਪਾ, ਸ਼ੈਲਰ ਘੁਟਾਲੇ ਨਾਲ ਜੁੜਿਆ ਮਾਮਲਾ !

25 November 2026 ਅੱਪਡੇਟ ਕੀਤਾ ਗਿਆ

PUNJAB : ਮੋਹਾਲੀ ‘ਚ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ED ਨੇ ਮਾਰਿਆ ਛਾਪਾ, ਸ਼ੈਲਰ ਘੁਟਾਲੇ ਨਾਲ ਜੁੜਿਆ ਮਾਮਲਾ !

Akali Leader ED Raid : ਮੋਹਾਲੀ ਦੇ ਖਰੜ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ED ਦੀਆਂ ਟੀਮਾਂ ਜਾਂਚ ਦੇ ਸਿਲਸਿਲੇ ‘ਚ ਉਨ੍ਹਾਂ ਦੇ ਘਰ ਅਤੇ ਦਫ਼ਤਰ ਪਹੁੰਚੀਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਮੌਕੇ ‘ਤੇ ਸੀਆਰਪੀਐਫ ਦੇ ਜਵਾਨਾਂ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

ਰਵਿੰਦਰ ਸਿੰਘ ਖੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪਾਰਟੀ ਵੱਲੋਂ ਉਨ੍ਹਾਂ ਨੂੰ ਖਰੜ ਹਲਕੇ ਦਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਸੀ।

ਕੱਲ੍ਹ ਹੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦਾ ਐਲਾਨ ਹੋਇਆ ਸੀ। ਇਸ ਐਲਾਨ ਤੋਂ ਬਾਅਦ ਖਰੜ ਹਲਕੇ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ ਪਾਰਟੀ ਵਰਕਰਾਂ ਨਾਲ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਸੀ। ਉਹ ਇਸ ਮੌਕੇ ਕਾਫ਼ੀ ਸਰਗਰਮ ਨਜ਼ਰ ਆਏ ਸਨ। ਹੁਣ ਗੱਠਜੋੜ ਦੇ ਐਲਾਨ ਤੋਂ ਅਗਲੇ ਹੀ ਦਿਨ ਉਨ੍ਹਾਂ ਦੇ ਟਿਕਾਣਿਆਂ ‘ਤੇ ਈਡੀ ਦੀ ਕਾਰਵਾਈ ਨੇ ਸਿਆਸੀ ਹਲਕਿਆਂ ‘ਚ ਚਰਚਾ ਛੇੜ ਦਿੱਤੀ ਹੈ।

ਸ਼ੈਲਰ ਘੁਟਾਲੇ ਨਾਲ ਜੁੜੀ ਜਾਂਚ ਦੇ ਸਿਲਸਿਲੇ ‘ਚ ਪਹੁੰਚੀਆਂ ਟੀਮਾਂ !
ਮੁੱਢਲੀ ਜਾਣਕਾਰੀ ਅਨੁਸਾਰ ਈਡੀ ਦੀ ਇਹ ਛਾਪੇਮਾਰੀ ਕਿਸੇ ਪੁਰਾਣੇ ਮਾਮਲੇ ਦੀ ਜਾਂਚ ਨਾਲ ਸਬੰਧਤ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ, ਇਹ ਮਾਮਲਾ ਸ਼ੈਲਰ ਘੁਟਾਲੇ ਨਾਲ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਪਹਿਲਾਂ ਤੋਂ ਚੱਲ ਰਹੀ ਸੀ ਤੇ ਇਸ ਸਬੰਧੀ ਟ੍ਰਾਇਲ ਵੀ ਜਾਰੀ ਦੱਸਿਆ ਜਾ ਰਿਹਾ ਹੈ। ਫਿਲਹਾਲ ਈਡੀ ਵੱਲੋਂ ਇਸ ਛਾਪੇਮਾਰੀ ਸਬੰਧੀ ਕੋਈ ਵਿਸਤ੍ਰਿਤ ਅਧਿਕਾਰਤ ਬਿਆਨ ਜਾਂ ਬਰਾਮਦਗੀ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਾਰਵਾਈ ਦੇ ਕਾਰਨਾਂ ਤੇ ਹੋਰ ਵੇਰਵਿਆਂ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.