ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ 494 ‘ਤੇ ਦਰਜ ਗੂਜਰੀ ਰਾਗ ਵਿਚ ਮਹਲਾ ਚੌਥਾ ਦੀ ਬਾਣੀ ਅੱਜ ਦੇ ਨਾਨਕਸ਼ਾਹੀ ਕੈਲੰਡਰ ਅਨੁਸਾਰ 25 ਕੱਤਕ 557 ਨੂੰ ਪਾਠ ਕੀਤੀ ਗਈ। ਇਸ ਬਾਣੀ ਵਿਚ ਸ੍ਰੀ ਗੁਰੂ ਰਾਮਦਾਸ ਜੀ ਨੇ ਮਨੁੱਖੀ ਜੀਵਨ ਦੀ ਅਸਲ ਸੱਚਾਈ ਨੂੰ ਉਜਾਗਰ ਕੀਤਾ ਹੈ। ਗੁਰੂ ਸਾਹਿਬ ਆਖਦੇ ਹਨ ਕਿ ਮਾਂ, ਪਿਉ, ਪੁੱਤਰ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ ਅਤੇ ਇਹਨਾਂ ਵਿਚਲੇ ਰਿਸ਼ਤੇ ਵੀ ਉਸ ਨੇ ਹੀ ਬਣਾਏ ਹਨ। ਇਹ ਸੰਬੰਧ ਜੀਵਨ ਦੇ ਰਾਹ ਵਿਚ ਰੁਕਾਵਟ ਨਹੀਂ ਹਨ। ਗੁਰੂ ਜੀ ਫੁਰਮਾਉਂਦੇ ਹਨ ਕਿ ਸਾਡਾ ਸਰੀਰ ਸਾਡਾ ਮਨ ਸਾਰੀ ਤਾਕਤ ਪਰਮਾਤਮਾ ਦੇ ਵੱਸ ਵਿਚ ਹੈ। ਭਗਤਾਂ ਨੂੰ ਪਰਮਾਤਮਾ ਆਪ ਹੀ ਆਪਣੇ ਚਰਨਾਂ ਨਾਲ ਪਿਆਰ ਲਾਉਂਦਾ ਹੈ ਅਤੇ ਉਹਨਾਂ ਨੂੰ ਗ੍ਰਿਹਸਤ ਵਿਚ ਰਹਿੰਦਿਆਂ ਵੀ ਉਦਾਸੀ ਅਵਸਥਾ ਵਿਚ ਰੱਖਦਾ ਹੈ। ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ ਤਾਂ ਉਹ ਜੋ ਵੀ ਕਰਦਾ ਹੈ ਉਹ ਪਰਮਾਤਮਾ ਨੂੰ ਪਸੰਦ ਆਉਂਦਾ ਹੈ। ਗੁਰੂ ਜੀ ਆਖਦੇ ਹਨ ਕਿ ਜਿਸ ਕੰਮ ਵਿਚ ਪਰਮਾਤਮਾ ਸਾਨੂੰ ਲਾਂਦਾ ਹੈ ਅਸੀਂ ਉਹੀ ਕੰਮ ਕਰਦੇ ਹਾਂ। ਜਿਨ੍ਹਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ ਉਹ ਰਾਮ ਨਾਮ ਨਾਲ ਲਿਵ ਲਾ ਲੈਂਦੇ ਹਨ। ਇਹ ਬਾਣੀ ਮਨੁੱਖ ਨੂੰ ਰਜ਼ਾ ਵਿਚ ਰਹਿਣ ਅਤੇ ਪਰਮਾਤਮਾ ਨਾਲ ਪਿਆਰ ਬਣਾਈ ਰੱਖਣ ਦੀ ਪ੍ਰੇਰਨਾ ਦਿੰਦੀ ਹੈ।
ਅੱਜ ਦਾ ਹੁਕਮਨਾਮਾ, ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (10-11-2025)
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੪ ਘਰੁ ੩ ॥
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
ਸੋਮਵਾਰ, ੨੫ ਕੱਤਕ (ਸੰਮਤ ੫੫੭ ਨਾਨਕਸ਼ਾਹੀ) ੧੦ ਨਵੰਬਰ, ੨੦੨੫ (ਅੰਗ: ੪੯੪)
ਦੇਵੀ ਲਕਸ਼ਮੀ ਜੀ ਦੀ ਕ੍ਰਿਪਾ ਪ੍ਰਾਪਤੀ ਦੇ ਆਸਾਨ ਤਰੀਕੇ: ਦੂਰ ਹੋਵੇਗੀ ਆਰਥਿਕ ਤੰਗੀ, ਆਵੇਗੀ ਸੁੱਖ ਸਮ੍ਰਿਧੀ
ਪੰਜਾਬੀ ਵਿਆਖਿਆ:
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੪ ਘਰੁ ੩ ॥
ਹੇ ਭਾਈ! ਮਾਂ, ਪਿਉ, ਪੁੱਤਰ-ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ । ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) ।੧। ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ । ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ ।੧। ਰਹਾਉ। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ ।੨। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ। ।੩। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀ ਉਹੀ ਕੰਮ-ਕਾਰ ਕਰਦੇ ਹਾਂ ।੪। ਹੇ ਨਾਨਕ! (ਆਖ-ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ ।५।१।२।१६।
मेष: दिन शुभ रहेगा...