Breaking News : ਸੋਸ਼ਲ ਮੀਡੀਆ ਇੰਫਲਿਊਂਸਰ ਤੇ ਯੂਟਿਊਬਰ ਅਰਮਾਨ ਮਲਿਕ ਨੂੰ ਇਕ ਫੋਨ ਕਾਲ ‘ਤੇ ਧਮਕੀ ਮਿਲੀ ਹੈ। ਉਸਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਉਸਦੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਧਮਕੀ ਦੌਰਾਨ ਉਸਨੇ ਕਿਹਾ ਕਿ ਆਪਣੇ ਬੱਚਿਆਂ ਨੂੰ ਬਚਾ ਕੇ ਰੱਖ ਲਓ। ਇਸ ‘ਤੇ ਅਰਮਾਨ ਮਲਿਕ ਨੇ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਹੈ ਇਸ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ-ਪੜਤਾਲ ਕੀਤੀ ਜਾਵੇ ਅਤੇ ਉਸਦੇ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ, ‘ਇਹ ਇਕ ਬਹੁਤ ਹੀ ਖ਼ਤਰਨਾਕ ਰੈਕੇਟ ਹੈ, ਜਿਸ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ। ਇਸ ਸਮੇਂ ਉਨ੍ਹਾਂ ਦੀ ਫੈਮਿਲੀ ਕਾਫੀ ਸਹਿਮੀ ਹੋਈ ਹੈ, ਕਿਰਪਾ ਕਰਕੇ ਸਾਡੇ ਪਰਿਵਾਰ ਦੀ ਸੁਰੱਖਿਆ ਦਾ ਖ਼ਿਆਲ ਰੱਖਿਆ ਜਾਵੇ।’