skip to content

Last Updated: November 25, 2026

Dainik Savera Times Logo

BIG NEWS :18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ’ਤੇ ਰੋਕ, ਨਹੀਂ ਮਿਲੇਗਾ ਪੈਟਰੋਲ-ਡੀਜ਼ਲ

17 December 2025 ਅੱਪਡੇਟ ਕੀਤਾ ਗਿਆ

BIG NEWS :18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ’ਤੇ ਰੋਕ, ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। 18 ਦਸੰਬਰ ਤੋਂ ਦਿੱਲੀ ਵਿੱਚ BS-6 ਡੀਜ਼ਲ ਮਿਆਰ ਤੋਂ ਥੱਲ੍ਹੇ ਵਾਲੇ ਵਾਹਨਾਂ ਦੀ ਐਂਟਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਕਰ ਦਿੱਤੀ ਜਾਵੇਗੀ। ਇਸਦੇ ਨਾਲ ਹੀ ਸੂਬੇ ਤੋਂ ਬਾਹਰ ਰਜਿਸਟ੍ਰੇਸ਼ਨ ਵਾਲੀਆਂ ਨਿੱਜੀ ਗੱਡੀਆਂ ਨੂੰ ਵੀ ਦਿੱਲੀ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਮਿਲੇਗੀ। ਸਿਰਫ਼ ਦਿੱਲੀ ਵਿੱਚ ਰਜਿਸਟਰਡ ਵਾਹਨਾਂ ਨੂੰ ਹੀ ਸ਼ਹਿਰ ਵਿੱਚ ਚੱਲਣ ਦੀ ਮਨਜ਼ੂਰੀ ਹੋਵੇਗੀ।

ਇਸ ਤੋਂ ਇਲਾਵਾ, ਜਿਨ੍ਹਾਂ ਵਾਹਨਾਂ ਕੋਲ ਪ੍ਰਦੂਸ਼ਣ ਨਿਯੰਤਰਣ ਸਰਟੀਫਿਕੇਟ (PUCC) ਨਹੀਂ ਹੋਵੇਗਾ, ਉਨ੍ਹਾਂ ਨੂੰ 18 ਦਸੰਬਰ ਤੋਂ ਪੈਟਰੋਲ ਪੰਪਾਂ ’ਤੇ ਪੈਟਰੋਲ ਜਾਂ ਡੀਜ਼ਲ ਨਹੀਂ ਦਿੱਤਾ ਜਾਵੇਗਾ। ਇਸ ਫੈਸਲੇ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ’ਤੇ ਸਖ਼ਤ ਨਕੇਲ ਕਸੀ ਜਾਵੇਗੀ।

READ ALSO : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਝੜਪ, ਕੈਦੀਆਂ ਨੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕੀਤਾ

ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਪ੍ਰਦੂਸ਼ਣ ਘਟਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਸਾਰੀ ਸਮੱਗਰੀ ਲਿਜਾਣ ਵਾਲੇ ਟਰੱਕਾਂ ’ਤੇ ਭਾਰੀ ਜੁਰਮਾਨੇ ਲਗਾਏ ਜਾਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਵਾਹਨ ਜ਼ਬਤ ਵੀ ਕੀਤੇ ਜਾ ਸਕਦੇ ਹਨ।

ਸਰਕਾਰ ਦੇ ਇਸ ਫੈਸਲੇ ਨਾਲ ਦਿੱਲੀ ਦੀ ਹਵਾ ਦੀ ਗੁਣਵੱਤਾ ਸੁਧਾਰਨ ਵਿੱਚ ਮਦਦ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ, ਹਾਲਾਂਕਿ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਹੁਣ ਨਵੇਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਪਵੇਗੀ।

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਕਾਊਂਟਿੰਗ ਜਾਰੀ, ਦੇਖੋ Ground Report

Entry of these vehicles banned

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.