ਨਵੀਂ ਦਿਲੀ: ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਹਵਾਈ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਅਨੁਮਾਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਏਅਰ ਇੰਡੀਆ ਨੇ ਆਪਣੇ ਯਾਤਰੀਆਂ ਲਈ ਇੱਕ ਮਹੱਤਵਪੂਰਨ ਯਾਤਰਾ ਸਲਾਹ ਜਾਰੀ ਕੀਤੀ ਹੈ। ਏਅਰਲਾਈਨ ਨੇ ਚੇਤਾਵਨੀ ਦਿੱਤੀ ਹੈ ਕਿ ਦਿੱਲੀ ਐਨਸੀਆਰ ਸਮੇਤ ਉੱਤਰ ਅਤੇ ਪੂਰਬੀ ਭਾਰਤ ਦੇ ਕਈ ਹਵਾਈ ਅੱਡਿਆਂ ‘ਤੇ ਘੱਟ ਦ੍ਰਿਸ਼ਟੀ ਕਾਰਨ ਉਡਾਣਾਂ ਦੇ ਸੰਚਾਲਨ ਵਿੱਚ ਰੁਕਾਵਟ ਆ ਸਕਦੀ ਹੈ ਅਤੇ ਇਸਦਾ ਅਸਰ ਪੂਰੇ ਨੈੱਟਵਰਕ ‘ਤੇ ਪੈ ਸਕਦਾ ਹੈ।
ਏਅਰ ਇੰਡੀਆ ਨੇ ਸਪਸ਼ਟ ਕੀਤਾ ਹੈ ਕਿ ਧੁੰਦ ਦਾ ਸਭ ਤੋਂ ਵੱਧ ਪ੍ਰਭਾਵ ਦਿੱਲੀ ਸਥਿਤ ਉਸਦੇ ਮੁੱਖ ਕੇਂਦਰ ‘ਤੇ ਪੈਣ ਦੀ ਸੰਭਾਵਨਾ ਹੈ। ਖਰਾਬ ਮੌਸਮ ਕਾਰਨ ਜਹਾਜ਼ਾਂ ਦੀ ਲੈਂਡਿੰਗ ਅਤੇ ਟੇਕ ਆਫ ਵਿੱਚ ਦੇਰੀ ਹੋ ਸਕਦੀ ਹੈ ਜਿਸ ਨਾਲ ਹੋਰ ਸ਼ਹਿਰਾਂ ਦੀਆਂ ਫਲਾਈਟਾਂ ਵੀ ਲੇਟ ਹੋਣ ਦੀ ਸੰਭਾਵਨਾ ਹੈ।
ਸ੍ਰੀ ਦਰਬਾਰ ਸਾਹਿਬ (18-12-2025) ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ।
ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਏਅਰਪੋਰਟ ਲਈ ਨਿਕਲਣ ਤੋਂ ਪਹਿਲਾਂ ਆਪਣੀ ਉਡਾਣ ਦੀ ਤਾਜ਼ਾ ਸਥਿਤੀ ਜ਼ਰੂਰ ਚੈੱਕ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਬੇਲੋੜਾ ਇੰਤਜ਼ਾਰ ਨਾ ਕਰਨਾ ਪਵੇ।
ਯਾਤਰੀਆਂ ਦੀ ਸਹੂਲਤ ਲਈ ਏਅਰ ਇੰਡੀਆ ਨੇ ਫੌਗਕੇਅਰ ਨਾਮਕ ਪਹਿਲ ਸ਼ੁਰੂ ਕੀਤੀ ਹੈ। ਇਸ ਯੋਜਨਾ ਅਧੀਨ ਜਿਨ੍ਹਾਂ ਯਾਤਰੀਆਂ ਦੀਆਂ ਉਡਾਣਾਂ ਧੁੰਦ ਕਾਰਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਉਨ੍ਹਾਂ ਨੂੰ ਰਜਿਸਟਰਡ ਮੋਬਾਈਲ ਨੰਬਰ ‘ਤੇ ਪਹਿਲਾਂ ਹੀ ਸੁਚਨਾ ਭੇਜ ਦਿੱਤੀ ਜਾਵੇਗੀ।
ਏਅਰਲਾਈਨ ਨੇ ਪ੍ਰਭਾਵਿਤ ਯਾਤਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਇਹ ਵੀ ਐਲਾਨ ਕੀਤਾ ਹੈ ਕਿ ਉਹ ਬਿਨਾਂ ਕਿਸੇ ਵਾਧੂ ਫੀਸ ਦੇ ਆਪਣੀ ਉਡਾਣ ਬਦਲ ਸਕਦੇ ਹਨ ਜਾਂ ਬਿਨਾਂ ਕਿਸੇ ਜੁਰਮਾਨੇ ਦੇ ਪੂਰਾ ਰਿਫੰਡ ਲੈ ਸਕਦੇ ਹਨ। ਇਸਦੇ ਨਾਲ ਹੀ ਗਰਾਊਂਡ ਸਟਾਫ ਨੂੰ ਯਾਤਰੀਆਂ ਦੀ ਮਦਦ ਲਈ ਚੌਵੀ ਘੰਟੇ ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਬ੍ਰੈੱਡ ਦੀ ਦੁਨੀਆ ਦਾ ਭੇਦ ਖੋਲ੍ਹਿਆ ਕਿਹੜੀ ਬ੍ਰੈੱਡ ਦੇਵੇਗੀ ਵਧੇਰੇ ਪੋਸ਼ਣ
ਇਸ ਤਰ੍ਹਾਂ ਏਅਰ ਇੰਡੀਆ ਨੇ ਯਾਤਰੀਆਂ ਨੂੰ ਭਰੋਸਾ ਦਵਾਇਆ ਹੈ ਕਿ ਮੌਸਮ ਦੀਆਂ ਮੁਸ਼ਕਲਾਂ ਦੇ ਬਾਵਜੂਦ ਉਨ੍ਹਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਏਅਰਲਾਈਨ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਯਾਤਰੀਆਂ ਨੂੰ ਪੂਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਯਾਤਰਾ ਨੂੰ ਸੰਭਵ ਤੌਰ ‘ਤੇ ਸੁਗਮ ਬਣਾਇਆ ਜਾਵੇ।
