ਤਰਨਤਾਰਨ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ ‘ਤੇ ਲੋਕਾਂ ਨੂੰ ਡਰਾ ਧਮਕਾ ਕੇ ਲੁੱਟ ਖੋਹ ਕਰਨ ਵਾਲੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਲੁਟੇਰਿਆਂ ਕੋਲੋਂ ਲੁੱਟ ਲਈ ਵਰਤਿਆ ਜਾਂਦਾ ਨਕਲੀ ਪਿਸਟਲ ਅਤੇ ਇੱਕ ਤੇਜ਼ਧਾਰ ਦਾਤਰ ਵੀ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਇਹ ਜਾਣਕਾਰੀ ਦੱਸੀ ਗਈ ਕਿ ਫੜੇ ਗਏ ਲੁਟੇਰੇ ਰਾਹੁਲ ਅਤੇ ਸ਼ਮਸ਼ੇਰ ਸਿੰਘ ਹਨ।
ਪੁਲਿਸ ਅਨੁਸਾਰ, ਇਹ ਦੋਹਾਂ ਲੁਟੇਰੇ ਪਿਛਲੇ ਦਿਨ ਇੱਕ ਮੈਡੀਕਲ ਸਟੋਰ ਵਿੱਚ ਦਾਖਲ ਹੋ ਕੇ ਲੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ, ਮੈਡੀਕਲ ਸਟੋਰ ਮਾਲਕ ਵੱਲੋਂ ਬਹਾਦਰੀ ਨਾਲ ਸਾਹਮਣਾ ਕਰਨ ਕਾਰਨ ਲੁਟੇਰੇ ਬਿਨਾਂ ਲੁੱਟ ਕੀਤੇ ਮੋਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੀ ਹਰਕਤ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ।
READ ALSO : ਜ਼ੋਨ ਜੰਬਰ ਬਸਤੀ ਬਲਾਕ ਸੰਮਤੀ ‘ਚ ‘ਆਪ’ ਉਮੀਦਵਾਰ ਦੀ ਹਾਰ, ਅਕਾਲੀ ਦਲ ਦੀ ਜਿੱਤ
ਡੀਐਸਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਲੁਟੇਰੇ ਪਿਛਲੇ ਸਮੇਂ ਵਿੱਚ ਸ਼ਹਿਰ ਵਿੱਚ ਹੋਰ ਵੀ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਚੁੱਕੇ ਸਨ। ਉਨ੍ਹਾਂ ਦੀ ਲਗਾਤਾਰ ਕੀਤੀ ਗਈਆਂ ਕਾਰਵਾਈਆਂ ਕਾਰਨ ਸ਼ਹਿਰ ਵਿੱਚ ਲੋਕਾਂ ਵਿੱਚ ਡਰ ਵਿਆਪਕ ਹੋ ਗਿਆ ਸੀ।
ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਰਾਹੁਲ ਅਤੇ ਸ਼ਮਸ਼ੇਰ ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਡੀਐਸਪੀ ਸੁਖਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੇ ਫੜੇ ਜਾਣ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਅਪਰਾਧਕ ਗਤੀਵਿਧੀਆਂ ਵਿੱਚ ਕਮੀ ਆਵੇਗੀ। ਪੁਲਿਸ ਵੱਲੋਂ ਦੋਹਾਂ ਲੁਟੇਰਿਆਂ ਦੇ ਖਿਲਾਫ ਅਗਲੀ ਕਾਰਵਾਈ ਜਾਰੀ ਹੈ।
VD : AAP ਨੇ ਜੰਡਿਆਲਾ ਗੁਰੂ ਤੋਂ ਜਿੱਤ ਹਾਸਿਲ ਕੀਤੀ
