ਸਿਵਲ ਸਰਜਨ ਡਾ. ਬਲਵੀਰ ਕੁਮਾਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ, ਜਿਸਦਾ ਮੁੱਖ ਉਦੇਸ਼ ਐਮ.ਟੀ.ਪੀ. (ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ) ਕਿੱਟਾਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣਾ ਸੀ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ, ਮੈਡੀਕਲ ਅਫਸਰ ਡਾ. ਸ਼ਾਲਿਨੀ, ਡਰੱਗ ਕੰਟਰੋਲ ਅਫ਼ਸਰ ਗੁਰਜੀਤ ਸਿੰਘ ਰਾਣਾ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਰਵਿੰਦਰ ਜੱਸਲ ਅਤੇ ਪੀ.ਏ. ਸਤਪਾਲ ਹਾਜ਼ਰ ਰਹੇ।
ਮੀਟਿੰਗ ਦੌਰਾਨ ਇਹ ਗੰਭੀਰ ਮਸਲਾ ਉੱਠਾਇਆ ਗਿਆ ਕਿ ਬਿਨਾਂ ਡਾਕਟਰੀ ਪਰਚੀ ਦੇ ਐਮ.ਟੀ.ਪੀ. ਕਿੱਟਾਂ ਦੀ ਵਿਕਰੀ ਨਾਲ ਜਨਤਕ ਸਿਹਤ ਲਈ ਖਤਰਾ ਪੈ ਸਕਦਾ ਹੈ। ਸਿਵਲ ਸਰਜਨ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਾਰਿਆਂ ਨੂੰ ਨਿਰਦੇਸ਼ ਦਿੱਤਾ ਕਿ ਕਿਸੇ ਵੀ ਮੈਡੀਕਲ ਸਟੋਰ ਤੇ ਬਿਨਾਂ ਕੁਆਲੀਫਾਈਡ ਡਾਕਟਰ ਦੀ ਪਰਚੀ ਤੋਂ ਐਮ.ਟੀ.ਪੀ. ਕਿੱਟਾਂ ਦੀ ਵਿਕਰੀ ਨਾ ਕੀਤੀ ਜਾਵੇ।
READ ALSO : ਪੰਜਾਬ-ਹਰਿਆਣਾ ਹਾਈਕੋਰਟ: ਵਕੀਲਾਂ ਦੀ ਹੜਤਾਲ ਖਤਮ, 19 ਦਸੰਬਰ ਤੋਂ ਮੁੜ ਕੰਮ ‘ਤੇ ਜਾਣ ਦਾ ਫੈਸਲਾ
ਇਸ ਸਬੰਧ ਵਿੱਚ ਜ਼ਿਲ੍ਹਾ ਲਾਇਸੈਂਸਿੰਗ ਅਥਾਰਟੀ ਅਤੇ ਡਰੱਗ ਕੰਟਰੋਲ ਅਫਸਰਾਂ ਨੂੰ ਮੈਡੀਕਲ ਸਟੋਰਾਂ ਦੀ ਨਿਯਮਿਤ ਅਤੇ ਅਚਾਨਕ ਚੈਕਿੰਗ ਕਰਨ ਅਤੇ ਉਲੰਘਣਾ ਪਾਈ ਜਾਣ ‘ਤੇ ਨਿਯਮਾਂ ਅਨੁਸਾਰ ਸਖਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ।
ਮੀਟਿੰਗ ਵਿੱਚ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਜੋ ਔਰਤਾਂ ਬਿਨਾਂ ਡਾਕਟਰੀ ਸਲਾਹ ਦੇ ਐਮ.ਟੀ.ਪੀ. ਕਿੱਟਾਂ ਦਾ ਸੇਵਨ ਕਰਦੀਆਂ ਹਨ, ਉਨ੍ਹਾਂ ਨੂੰ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਵਿੱਚ ਜ਼ਿਆਦਾ ਖੂਨ ਵਗਣਾ, ਇਨਫੈਕਸ਼ਨ, ਅਧੂਰਾ ਗਰਭਪਾਤ ਅਤੇ ਭਵਿੱਖ ਵਿੱਚ ਗਰਭ ਧਾਰਣ ਵਿੱਚ ਮੁਸ਼ਕਲਾਂ ਆਦਿ ਸ਼ਾਮਲ ਹਨ।
ਸਿਵਲ ਸਰਜਨ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮੈਡੀਕਲ ਸਟੋਰਾਂ ਦੀ ਚੈਕਿੰਗ ਠੀਕ ਤਰੀਕੇ ਨਾਲ ਹੋਵੇ ਅਤੇ ਲੋਕਾਂ ਦੀ ਸਿਹਤ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇ।
CM Mann ਤੇ Arvind Kejriwal 12 ਵਜੇ ਕਰਨਗੇ ਪ੍ਰੈਸ ਕਾਨਫਰੰਸ
