skip to content

Last Updated: October 10, 2026

Dainik Savera Times Logo

ਕਤਲ ਮਾਮਲੇ ਵਿੱਚ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਬਰੀ, CBI ਅਦਾਲਤ ਦਾ ਫੈਸਲਾ

10 months ਪਹਿਲਾ

ਕਤਲ ਮਾਮਲੇ ਵਿੱਚ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਬਰੀ, CBI ਅਦਾਲਤ ਦਾ ਫੈਸਲਾ

PUNJAB NEWS : ਮੋਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਭਰਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਨੂੰ ਇੱਕ ਕਤਲ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸ਼ਨੀਵਾਰ ਨੂੰ ਆਪਣੇ ਫੈਸਲੇ ਵਿੱਚ ਕਿਹਾ ਕਿ ਜੀਤੀ ਸਿੱਧੂ ਵਿਰੁੱਧ ਕਤਲ ਵਿੱਚ ਸ਼ਮੂਲੀਅਤ ਸਾਬਤ ਕਰਨ ਲਈ ਕੋਈ ਠੋਸ ਜਾਂ ਭਰੋਸੇਯੋਗ ਸਬੂਤ ਪੇਸ਼ ਨਹੀਂ ਹੋਏ।

2010 ਦਾ ਕਤਲ ਮਾਮਲਾ

ਇਹ ਮਾਮਲਾ 19 ਦਸੰਬਰ 2010 ਦਾ ਹੈ, ਜਦੋਂ ਮੋਹਾਲੀ ਦੇ ਖਰੜ ਇਲਾਕੇ ਅਧੀਨ ਪੈਂਦੇ ਪਿੰਡ ਬਲਿਆਲੀ ਵਿੱਚ ਰਤਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਸ਼ੁਰੂਆਤੀ ਤੌਰ ‘ਤੇ ਸਰਪੰਚ ਕੁਲਵੰਤ ਸਿੰਘ ਅਤੇ ਦਿਲਾਵਰ ਸਿੰਘ ਨੂੰ ਕਤਲ ਦੇ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਸੀ।

READ ALSO : Best Offer:ਹੱਥੋਂ ਨਾ ਜਾਣ ਦਿਓ ਆਹ ਮੌਕਾ, ₹60,000 ਤੋਂ ਘੱਟ ਵਿੱਚ iPhone 16? ਜਾਣੋ ਕਿਵੇਂ

ਪਰਿਵਾਰ ਵੱਲੋਂ ਉਠਾਏ ਗਏ ਸਵਾਲ

ਮ੍ਰਿਤਕ ਰਤਨ ਸਿੰਘ ਦੇ ਪੁੱਤਰ ਹਰਜਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਇਸ ਕਤਲ ਵਿੱਚ ਉਸ ਸਮੇਂ ਦੇ ਮੋਹਾਲੀ ਦੇ ਵਿਧਾਇਕ ਜੀਤੀ ਸਿੱਧੂ ਦੀ ਵੀ ਸ਼ਮੂਲੀਅਤ ਸੀ। ਇਸ ਦਾਅਵੇ ਤੋਂ ਬਾਅਦ ਮੋਹਾਲੀ ਪੁਲਿਸ ਨੇ ਮਾਮਲੇ ਦੀ ਜਾਂਚ ਤਾਂ ਸ਼ੁਰੂ ਕੀਤੀ, ਪਰ ਪਰਿਵਾਰ ਦਾ ਦੋਸ਼ ਸੀ ਕਿ ਜਾਂਚ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਜਾਂਚ

ਪੰਜਾਬ ਪੁਲਿਸ ਦੀ ਜਾਂਚ ਤੋਂ ਅਸੰਤੁਸ਼ਟ ਹੋ ਕੇ ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਅਤੇ ਕੇਸ ਨੂੰ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ। ਸਾਲ 2012 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਜਾਰੀ ਕੀਤੇ।

ਸੀਬੀਆਈ ਜਾਂਚ ਵਿੱਚ ਸਾਹਮਣੇ ਆਈਆਂ ਖਾਮੀਆਂ

ਸੀਬੀਆਈ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿੱਚ ਕਈ ਗੰਭੀਰ ਖਾਮੀਆਂ ਸਾਹਮਣੇ ਆਈਆਂ। ਇਨ੍ਹਾਂ ਵਿੱਚ ਅਹੰਮ ਗਵਾਹਾਂ ਦੇ ਬਿਆਨ ਦਰਜ ਨਾ ਕਰਨਾ ਅਤੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਦੀ ਫੋਰੈਂਸਿਕ ਜਾਂਚ ਨਾ ਕਰਵਾਉਣਾ ਸ਼ਾਮਲ ਸੀ।

ਅਦਾਲਤ ਦਾ ਨਤੀਜਾ

ਲੰਬੀ ਸੁਣਵਾਈ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ, ਵਿਸ਼ੇਸ਼ ਸੀਬੀਆਈ ਅਦਾਲਤ ਨੇ ਨਿਸਕਰਸ਼ ਕੱਢਿਆ ਕਿ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਵਿਰੁੱਧ ਕਤਲ ਵਿੱਚ ਸ਼ਮੂਲੀਅਤ ਸਾਬਤ ਨਹੀਂ ਹੁੰਦੀ। ਇਸ ਦੇ ਨਾਲ ਹੀ ਅਦਾਲਤ ਨੇ ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ।

NGO ਸਕੈਮ ਦੇ ਘੇਰੇ ਚ ਐਲਵਿਸ਼ ਯਾਦਵ ਨੇ ਤੋੜੀ ਚੁਪੀ

Mohali Mayor Amarjit Singh alias Jeeti Sidhu

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.