skip to content

Last Updated: November 18, 2026

Dainik Savera Times Logo

Breaking : ਪੰਜਾਬ ਦੇ ਇੱਕ ਹੋਰ ਮਸ਼ਹੂਰ ਬਾਡੀ ਬਿਲਡਰ ਦੀ ਮੌਤ, ਜਿੱਤਿਆ ਸੀ 300 KG ਦਾ DEADLIFT ਮੁਕਾਬਲਾ

23 December 2025 ਅੱਪਡੇਟ ਕੀਤਾ ਗਿਆ

Breaking : ਪੰਜਾਬ ਦੇ ਇੱਕ ਹੋਰ ਮਸ਼ਹੂਰ ਬਾਡੀ ਬਿਲਡਰ ਦੀ ਮੌਤ, ਜਿੱਤਿਆ ਸੀ 300 KG ਦਾ DEADLIFT ਮੁਕਾਬਲਾ

Body Builder Sukhvir Singh : ਪੰਜਾਬ ਦੇ ਇੱਕ ਹੋਰ ਮਸ਼ਹੂਰ ਬਾਡੀ ਬਿਲਡਰ ਦੀ ਮੌਤ ਹੋਣ ਦੀ ਖ਼ਬਰ ਹੈ। ਨੌਜਵਾਨ ਬਾਡੀ ਬਿਲਡਰ ਸੁਖਵੀਰ ਸਿੰਘ ਲੁਧਿਆਣਾ ਦਾ ਰਹਿਣ ਵਾਲਾ ਸੀ, ਜਿਸ ਦੀ ਲਿਫਟਿੰਗ ਪ੍ਰਤੀਯੋਗਤਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਬਲਾਚੌਰ ਦੇ ਰਹਿਣ ਵਾਲਾ ਇਸ ਨੌਜਵਾਨ ਦੀ ਉਮਰ 28 ਸਾਲ ਸੀ ਅਤੇ ਉਹ ਇੱਕ ਜਿਮ ਵੀ ਚਲਾਉਂਦਾ ਸੀ।

ਉਸਤਾਦ ਪੂਰਣ ਸ਼ਾਹਕੋਟੀ ਨੂੰ ਕੀਤਾ ਗਿਆ ਸਪੁਰਦ-ਏ-ਖ਼ਾਕ, ਆਖ਼ਰੀ ਇੱਛਾ ਅਨੁਸਾਰ ਘਰ ਦੇ ਨੇੜੇ ਹੀ ਕੀਤਾ ਦਫ਼ਨ

ਜਾਣਕਾਰੀ ਅਨੁਸਾਰ, ਸੁਖਵੀਰ ਸਿੰਘ ਨੇ ਐਤਵਾਰ ਨੂੰ ਲੁਧਿਆਣਾ ਵਿਖੇ ਇੱਕ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਸੀ, ਜਿਸ ਦੌਰਾਨ ਉਸ ਨੇ ਪਹਿਲਾਂ 150 ਕਿੱਲੋਗ੍ਰਾਮ ਬੈਂਚ ਪ੍ਰੈਸ ਤੋਂ ਬਾਅਦ 350 ਕਿੱਲੋਗ੍ਰਾਮ ਦਾ ਡੈਡਲਿਫ਼ਟ ਮੁਕਾਬਲਾ ਵੀ ਜਿੱਤਿਆ। ਪਰੰਤੂ ਇਸ ਤੋਂ ਤੁਰੰਤ ਬਾਅਦ ਉਸ ਨੂੰ ਛਾਤੀ ਵਿੱਚ ਤੇਜ਼ ਦਰਦ ਮਹਿਸੂਸ ਹੋਇਆ। ਦਰਦ ਜ਼ਿਆਦਾ ਹੋਣ ਕਾਰਨ ਉਹ ਆਪਣੀ ਕਾਰ ਵਿੱਚ ਆਰਾਮ ਕਰਨ ਲਈ ਬੈਠਣ ਲੱਗੇ ਡਿੱਗ ਗਿਆ।ਮੌਕੇ ‘ਤੇ ਮਿੱਤਰਾਂ ਨੇ ਉਸ ਨੂੰ ਤੁਰੰਤ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰਾਰ ਦਿੱਤਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.