skip to content

Last Updated: November 23, 2026

Dainik Savera Times Logo

ਪੰਜਾਬ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਵਿਚਾਲੇ ਅੰਮ੍ਰਿਤਸਰ DC Sakshi Sawhney ਨੇ ਕੀਤਾ ਦਰਿਆ ਦੇ ਕੰਢਿਆਂ ਦਾ ਦੌਰਾ

4 October 2025 ਅੱਪਡੇਟ ਕੀਤਾ ਗਿਆ

ਪੰਜਾਬ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਵਿਚਾਲੇ ਅੰਮ੍ਰਿਤਸਰ DC Sakshi Sawhney ਨੇ ਕੀਤਾ ਦਰਿਆ ਦੇ ਕੰਢਿਆਂ ਦਾ ਦੌਰਾ

ਅੰਮ੍ਰਿਤਸਰ:ਮੌਸਮ ਵਿਭਾਗ ਵਲੋਂ ਪੰਜਾਬ ਅਤੇ ਨਾਲ ਲੱਗਦੇ ਰਾਜਾਂ ਦੇ ਕੁੱਝ ਹਿੱਸਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਨੂੰ ਮੁੱਖ ਰੱਖਦੇ ਹੋਏ ਅੱਜ ਅਜਨਾਲਾ ਹਲਕੇ ਦੇ ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ ਦੇ ਨੇੜਲੇ ਇਲਾਕੇ ਦਾ ਦੌਰਾ ਕੀਤਾ। ਉਨਾਂ ਦੱਸਿਆ ਕਿ ਮੀਂਹ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਕਾਰਨ ਰਾਵੀ ਅਤੇ ਬਿਆਸ ਦਰਿਆ ਦੇ ਪਾਣੀ ਦੇ ਪੱਧਰ ਵਿੱਚ ਕੁੱਝ ਉਤਾਰ ਚੜਾਅ ਹੋ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਲਹਾਲ ਰਾਵੀ ਅਤੇ ਬਿਆਸ ਵਿੱਚ ਪਾਣੀ ਬਿਲਕੁਲ ਕੰਟਰੋਲ ਵਿੱਚ ਅਤੇ ਆਪਣੀ ਕ੍ਰੀਕ ਵਿੱਚ ਚੱਲ ਰਿਹਾ ਹੈ ਪਰ ਪਹਾੜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾਵਾਂ ਕਾਰਨ ਡੈਮਾਂ ਤੋਂ ਪਾਣੀ ਛੱਡਿਆ ਗਿਆ ਹੈ, ਜਿਸ ਕਾਰਨ ਪਾਣੀ ਦਾ ਪੱਧਰ ਵੱਧ ਸਕਦਾ ਹੈ।

ਇਸ ਲਈ ਦਰਿਆ ਪਾਰ ਜਾਣ ਤੋਂ ਸੰਕੋਚ ਕੀਤਾ ਜਾਵੇ। ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਸਮੂਹ ਵਸਨੀਕਾਂ ਨੂੰ ਬੇਨਤੀ ਕੀਤੀ ਕਿ ਇਸ ਸਮੇਂ ਦੌਰਾਨ ਦਰਿਆ ਪਾਰ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਅਤੇ ਕਿਸਾਨ ਤੇ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਦਰਿਆ ਦੇ ਕੰਢੇ ਜਾਂ ਦਰਿਆ ਦੇ ਅੰਦਰ ਨਾ ਜਾਣ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਰਾਵੀ ਵਿੱਚ 21 ਚੋਅ, ਖੱਡਾਂ ਅਤੇ ਨਾਲਿਆਂ ਦੇ ਨਾਲ-ਨਾਲ ਉੱਝ ਨਦੀ ਤੋਂ ਅਣ-ਨਿਯੰਤ੍ਰਿਤ ਪਾਣੀ ਆ ਕੇ ਪੈਂਦਾ ਹੈ, ਇਸ ਲਈ ਘੋਨੇਵਾਲ ਵਿਖੇ ਪਾਣੀ ਦੇ ਸਹੀ ਪੱਧਰ ਦੀ ਜਾਂਚ ਕਰਨ ਲਈ ਇੱਕ ਗੇਜ ਲਗਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵਿਭਾਗ ਨੂੰ ਵੱਖ-ਵੱਖ ਚੋਅ ਥਾਵਾਂ ‘ਤੇ ਗੇਜ ਵੀ ਸਥਾਪਤ ਕਰਨ ਲਈ ਹਦਾਇਤ ਕੀਤੀ ਗਈ ਹੈ।

READ ALSO : ਅੰਮ੍ਰਿਤਸਰ ਵਿੱਚ ਦਰਦਨਾਕ ਹਾਦਸਾ,ਮਾਂ, ਪੁੱਤਰ ਅਤੇ ਦੋਸਤ ਦੀ ਮੌਕੇ ਤੇ ਮੌਤ

ਦੱਸਣ ਯੋਗ ਹੈ ਕਿ ਹੁਣ ਤੱਕ ਆਈ ਐਮ ਡੀ ਤੋਂ ਮੌਸਮ ਦੀ ਭਵਿੱਖਬਾਣੀ ਅਜੇ ਵੀ ਕਠੂਆ, ਗੁਰਦਾਸਪੁਰ, ਸਾਂਭਾ ਆਦਿ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦਿਖਾ ਰਹੀ ਹੈ ਜੋ ਰਾਵੀ ਨਦੀ ਦੇ ਚੋਅ ਅਤੇ ਖੱਡਾਂ ਵਿੱਚ ਪਾਣੀ ਭਰਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦਿਨ-ਰਾਤ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ 24×7 ਡਿਊਟੀਆਂ ਉੱਤੇ ਅਧਿਕਾਰੀ ਤੈਨਾਤ ਕੀਤੇ ਹੋਏ ਹਨ।ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹਾ ਪੱਧਰ ਉਤੇ ਹੈਲਪ ਲਾਈਨ ਨੰਬਰ 0183-2229125 ਅਤੇ ਅਜਨਾਲਾ ਵਿਖੇ ਹੈਲਪ ਲਾਈਨ ਨੰਬਰ 01858-245510 ਵੀ ਸਥਾਪਿਤ ਕੀਤੇ ਹੋਏ ਹਨ। ਕਿਸੇ ਵੀ ਅਣਸੁਖਾਵੀ ਸਥਿਤੀ ਵਿੱਚ ਇਨ੍ਹਾਂ ਹੈਲਪ ਲਾਈਨ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ। ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸਡੀਐਮ ਸ ਰਵਿੰਦਰ ਸਿੰਘ ਤੇ ਹੋਰਨਾ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੌਕੇ ਨਾਲ ਸਨ ।

video: Lehragaga | CM Mann ਵਲੋਂ ਲਹਿਰਾਗਾਗਾ ‘ਚ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਜਾਵੇਗਾ ਨੀਂਹ ਪੱਥਰ|

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.