skip to content

Last Updated: November 23, 2026

Dainik Savera Times Logo

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (25-12-2025) ਅੰਮ੍ਰਿਤਸਰ ਤੋਂ।

25 December 2025 ਅੱਪਡੇਟ ਕੀਤਾ ਗਿਆ

ਅੰਮ੍ਰਿਤਸਰ: ਇਹ ਬਾਣੀ ਸ੍ਰੀ ਗੁਰੂ ਅਰਜਨ ਦੇਵ ਜੀ (ਪੰਜਵੇਂ ਪਾਤਸ਼ਾਹ) ਵੱਲੋਂ ਉਚਾਰਨ ਕੀਤੀ ਗਈ ਹੈ। ਗੁਰੂ ਸਾਹਿਬ ਨੇ ਮਨੁੱਖ ਨੂੰ ਇਹ ਸਿੱਖਿਆ ਦਿੱਤੀ ਹੈ ਕਿ ਜਦੋਂ ਪ੍ਰਭੂ ਆਪਣੀ ਕਿਰਪਾ ਕਰਦਾ ਹੈ ਤਾਂ ਉਹ ਮਨੁੱਖ ਨੂੰ ਆਪਣੇ ਦਰਸ਼ਨ ਕਰਾ ਦੇਂਦਾ ਹੈ। ਉਸ ਵੇਲੇ ਜੀਵ ਨੂੰ ਹਰ ਥਾਂ ਇਕੋ ਕਰਤਾਰ ਹੀ ਦਿੱਸਦਾ ਹੈ।

ਸਲੋਕ ਮਃ ੫ ॥
ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
ਵੀਰਵਾਰ, ੧੧ ਪੋਹ (ਸੰਮਤ ੫੫੭ ਨਾਨਕਸ਼ਾਹੀ) ੨੫ ਦਸੰਬਰ, ੨੦੨੫ (ਅੰਗ: ੫੨੧)

ਸੁਕੂਨ ਦੀ ਨੀਂਦ ਜਾਂ ਜਾਨ ਦਾ ਜੋਖਮ ਇਲੈਕਟ੍ਰਿਕ ਬਲੈਂਕਟ


ਪੰਜਾਬੀ ਵਿਆਖਿਆ:
ਸਲੋਕ ਮਃ ੫ ॥
ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ ।੧। ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰੜ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ ।੨। (ਹੇ ਭਾਈ!) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ । ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ । (ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ। (ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ ।੧੩।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.