skip to content

Last Updated: November 28, 2026

Dainik Savera Times Logo

ਫਗਵਾੜਾ ਤੋਂ ਦਿਲ ਦਹਿਲਾਉਣ ਵਾਲੀ ਘਟਨਾ, 11 ਸਾਲ ਦੇ ਬੱਚੇ ਨੇ ਕੀਤੀ ਖੁਦਕੁਸ਼ੀ

29 January 2026 ਅੱਪਡੇਟ ਕੀਤਾ ਗਿਆ

ਫਗਵਾੜਾ ਤੋਂ ਦਿਲ ਦਹਿਲਾਉਣ ਵਾਲੀ ਘਟਨਾ, 11 ਸਾਲ ਦੇ ਬੱਚੇ ਨੇ ਕੀਤੀ ਖੁਦਕੁਸ਼ੀ

PUNJAB NEWS : ਫਗਵਾੜਾ ਤੋਂ ਇੱਕ ਬਹੁਤ ਹੀ ਦਰਦਨਾਕ ਅਤੇ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 11 ਸਾਲ ਦੇ ਬੱਚੇ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਘਟਨਾ ਫਗਵਾੜਾ ਦੇ ਪਿੰਡ ਪਾਂਸ਼ਟਾ ਦੀ ਦੱਸੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ, ਬੱਚਾ ਪਤੰਗ ਚੜ੍ਹਾਉਣ ਲਈ ਡੋਰ ਲੈਣ ਦੀ ਜ਼ਿੱਦ ਕਰ ਰਿਹਾ ਸੀ। ਇਸੇ ਦੌਰਾਨ ਘਰ ਅੰਦਰ ਇੱਕ ਕਮਰੇ ਵਿੱਚ ਉਸਨੇ ਅੱਤ ਦਾ ਕਦਮ ਚੁੱਕ ਲਿਆ। ਜਦੋਂ ਕਾਫ਼ੀ ਦੇਰ ਤੱਕ ਬੱਚਾ ਨਜ਼ਰ ਨਾ ਆਇਆ ਤਾਂ ਪਰਿਵਾਰ ਵਾਲਿਆਂ ਨੂੰ ਸ਼ੱਕ ਹੋਇਆ। ਦਰਵਾਜ਼ਾ ਤੋੜ ਕੇ ਅੰਦਰ ਵੇਖਣ ’ਤੇ ਮੰਜ਼ਰ ਦੇਖ ਕੇ ਸਭ ਦੇ ਹੋਸ਼ ਉੱਡ ਗਏ।

READ ALSO : ਚੰਡੀਗੜ੍ਹ ਨੂੰ ਅੱਜ ਮਿਲੇਗਾ 29ਵਾਂ ਮੇਅਰ, ਸੀਕ੍ਰੇਟ ਵੋਟਿੰਗ ਦੀ ਥਾਂ ਹੱਥ ਖੜ੍ਹੇ ਕਰਕੇ ਹੋਵੇਗੀ ਚੋਣ

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਵੱਡੇ ਭਰਾ ਦੇ ਜਨਮ ਦਿਨ ਵਾਲੇ ਦਿਨ ਵਾਪਰਿਆ, ਜਿਸ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਪੱਖਾਂ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹ
ਇਹ ਘਟਨਾ ਸਮਾਜ ਲਈ ਵੀ ਇੱਕ ਵੱਡਾ ਸਵਾਲ ਛੱਡ ਜਾਂਦੀ ਹੈ ਕਿ ਬੱਚਿਆਂ ਦੀ ਮਨੋਦਸ਼ਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਕਿੰਨੀ ਜ਼ਰੂਰਤ ਹੈ।

ਕੋਲੰਬੀਆ ਪਲੇਨ ਹਾਦਸਾ: ਲਾਪਤਾ ਬੀਚਕ੍ਰਾਫਟ 1900 ਜਹਾਜ਼ ਦਾ ਮਲਬਾ ਮਿਲਿਆ, ਕੋਈ ਵੀ ਨਹੀਂ ਬਚਿਆ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.