skip to content

Last Updated: November 23, 2026

Dainik Savera Times Logo

Breaking: ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ ’ਤੇ ਧਮਕੀ: ਗੋਗੁੰਦਾ ਸਮਾਗਮ ਵਿੱਚ ਕਟਾਰੀਆ ਦੇ ਬਿਆਨ ਜਾਣੋਂ!

26 December 2025 ਅੱਪਡੇਟ ਕੀਤਾ ਗਿਆ

Breaking: ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ ’ਤੇ ਧਮਕੀ: ਗੋਗੁੰਦਾ ਸਮਾਗਮ ਵਿੱਚ ਕਟਾਰੀਆ ਦੇ ਬਿਆਨ ਜਾਣੋਂ!

ਪੰਜਾਬ ਡੈਕਸ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ ’ਤੇ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਰਾਜਨੀਤਿਕ ਮਾਹੌਲ ਵਿੱਚ ਚਰਚਾ ਤੇਜ਼ ਹੋ ਗਈ ਹੈ। ਕਸ਼ੱਤਰੀਯ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ ’ਤੇ ਕੀਤੀ ਗਈ ਇਕ ਪੋਸਟ ਵਿੱਚ ਕਟਾਰੀਆ ਵਿਰੁੱਧ ਅਪਮਾਨਜਨਕ ਅਤੇ ਹਿੰਸਕ ਸ਼ਬਦਾਂ ਦੀ ਵਰਤੋਂ ਕੀਤੀ ਗਈ। ਇਹ ਧਮਕੀ ਉਸ ਬਿਆਨ ਤੋਂ ਬਾਅਦ ਸਾਹਮਣੇ ਆਈ ਜੋ ਕਟਾਰੀਆ ਨੇ ਤਿੰਨ ਦਿਨ ਪਹਿਲਾਂ ਉਦੈਪੁਰ ਜ਼ਿਲ੍ਹੇ ਦੇ ਗੋਗੁੰਦਾ ਖੇਤਰ ਵਿੱਚ ਮਹਾਰਾਣਾ ਪ੍ਰਤਾਪ ਅਤੇ ਉਨ੍ਹਾਂ ਦੇ ਰਾਜ ਬਾਰੇ ਦਿੱਤਾ ਸੀ। ਇਸ ਬਿਆਨ ਨੂੰ ਲੈ ਕੇ ਵੱਖ ਵੱਖ ਸੰਗਠਨਾਂ ਅਤੇ ਲੋਕਾਂ ਵਿੱਚ ਨਾਰਾਜ਼ਗੀ ਪੈਦਾ ਹੋਈ ਹੈ।

ਕੀ ਕਿਹਾ ਸੀ ਕਟਾਰੀਆ ਨੇ


22 ਦਸੰਬਰ 2025 ਨੂੰ ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਦੇ ਗੋਗੁੰਦਾ ਖੇਤਰ ਵਿੱਚ ਇੱਕ ਸਮਾਗਮ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਹਾਰਾਣਾ ਪ੍ਰਤਾਪ ਦੇ ਯੋਗਦਾਨ ਅਤੇ ਇਤਿਹਾਸਕ ਮਹੱਤਤਾ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਲੋਕਾਂ ਨੇ ਸਿਰਫ਼ ਮਹਾਰਾਣਾ ਪ੍ਰਤਾਪ ਦਾ ਨਾਮ ਹੀ ਸੁਣਿਆ ਸੀ ਪਰ ਜਨਤਾ ਪਾਰਟੀ ਦੀ ਸਰਕਾਰ ਨੇ ਪਹਿਲੀ ਵਾਰ ਮਹਾਰਾਣਾ ਪ੍ਰਤਾਪ ਨੂੰ ਅਸਲ ਜੀਵਨ ਵਿੱਚ ਲਿਆਂਦਾ। ਕਟਾਰੀਆ ਨੇ ਇਹ ਵੀ ਦੱਸਿਆ ਕਿ ਜਨਤਾ ਪਾਰਟੀ ਦੇ ਸਮੇਂ ਹੀ ਹਲਦੀਘਾਟੀ ਅਤੇ ਮਹਾਰਾਣਾ ਪ੍ਰਤਾਪ ਨਾਲ ਜੁੜੇ ਇਤਿਹਾਸਕ ਸਥਾਨਾਂ ਨੂੰ ਪ੍ਰਮੁੱਖਤਾ ਮਿਲੀ ਸੀ

ਭਾਰਤੀ ਮੂਲ ਦਾ ਨੌਜਵਾਨ ਇਟਲੀ ‘ਚ ਗ੍ਰਿਫ਼ਤਾਰ : ਪੁਲਿਸ ਦੀ ਵੱਡੀ ਕਾਰਵਾਈ 54 ਕਿਲੋ ਡੋਡੇ ਤੇ ਅਫੀਮ ਬਰਾਮਦ

ਸੋਸ਼ਲ ਮੀਡੀਆ ’ਤੇ ਕੁਝ ਲੋਕਾਂ ਨੇ ਧਮਕੀ ਭਰੀ ਪੋਸਟ ਦਾ ਸਮਰਥਨ ਵੀ ਕੀਤਾ ਜਿਸ ਨਾਲ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ। ਹਾਲਾਂਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਸਬੰਧ ਵਿੱਚ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਅਤੇ ਉਨ੍ਹਾਂ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਵਿਵਾਦ ਕਿਉਂ ਉੱਠਿਆ

  • ਕਟਾਰੀਆ ਦੇ ਇਸ ਬਿਆਨ ਨੂੰ ਕਈ ਸੰਗਠਨਾਂ ਅਤੇ ਲੋਕਾਂ ਨੇ ਮਹਾਰਾਣਾ ਪ੍ਰਤਾਪ ਦਾ ਅਪਮਾਨ ਮੰਨਿਆ।

  • ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਨੇ ਸੋਸ਼ਲ ਮੀਡੀਆ ’ਤੇ ਕਟਾਰੀਆ ਵਿਰੁੱਧ ਧਮਕੀ ਭਰੀ ਪੋਸਟ ਕੀਤੀ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਦੀ ਸ਼ਾਨ ਘਟਾਈ ਹੈ।

  • ਇਸ ਪੋਸਟ ਵਿੱਚ ਕਟਾਰੀਆ ਵਿਰੁੱਧ ਹਿੰਸਕ ਭਾਸ਼ਾ ਵਰਤੀ ਗਈ ਜਿਸ ਨਾਲ ਮਾਮਲਾ ਹੋਰ ਗੰਭੀਰ ਹੋ ਗਿਆ।

ਉਦੈਪੁਰ ਦੇ ਪੁਲਿਸ ਸੁਪਰੀਡੈਂਟ ਯੋਗੇਸ਼ ਗੋਇਲ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਨੋਟਿਸ ਵਿੱਚ ਆਇਆ ਹੈ ਅਤੇ ਸੋਸ਼ਲ ਮੀਡੀਆ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪੋਸਟ ਕਿਸ ਅਕਾਊਂਟ ਤੋਂ ਕੀਤੀ ਗਈ ਅਤੇ ਇਸ ਦੇ ਪਿੱਛੇ ਕੀ ਹਾਲਾਤ ਸਨ। ਨਾਲ ਹੀ ਇਹ ਵੀ ਜਾਂਚਿਆ ਜਾ ਰਿਹਾ ਹੈ ਕਿ ਇਸ ਵਿੱਚ ਕਿਸੇ ਤਰ੍ਹਾਂ ਦੀ ਸਾਜ਼ਿਸ਼ ਜਾਂ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਦਾ ਇਰਾਦਾ ਤਾਂ ਨਹੀਂ ਹੈ।

WATCH VIDEO : Ludhiana ਓਰੀਸਨ ਹਸਪਤਾਲ ’ਚ ਲਾਸ਼ ਬਦਲੀ ਵਿਵਾਦ, ਪਰਿਵਾਰ ਦਾ ਵੱਡਾ ਖੁਲਾਸਾ

ਜ਼ਿਕਰਯੋਗ ਹੈ ਕਿ 22 ਦਸੰਬਰ ਨੂੰ ਗੋਗੁੰਦਾ ਵਿੱਚ ਇਕ ਸਮਾਗਮ ਦੌਰਾਨ ਕਟਾਰੀਆ ਨੇ ਮਹਾਰਾਣਾ ਪ੍ਰਤਾਪ ਬਾਰੇ ਬਿਆਨ ਦਿੱਤਾ ਸੀ ਜਿਸ ਨਾਲ ਵਿਵਾਦ ਖੜ੍ਹਾ ਹੋ ਗਿਆ ਸੀ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਸੋਸ਼ਲ ਮੀਡੀਆ ’ਤੇ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਭੜਕਾਊ ਟਿੱਪਣੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

governor-gulab-chand-kataria-threatened

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.