
ਨਵੀਂ ਦਿਲੀ: ਐਲਨ ਮਸਕ ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੇ ਗੈਰ ਕਾਨੂੰਨੀ ਸਮੱਗਰੀ ਦੇ ਖਿਲਾਫ ਸਖ਼ਤ ਨੀਤੀ ਅਪਣਾਉਂਦਿਆਂ ਮਹੱਤਵਪੂਰਨ ਐਲਾਨ ਕੀਤਾ ਹੈ। ਕੰਪਨੀ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੀ ਵੀ ਸਮੱਗਰੀ ਕਾਨੂੰਨ ਦੀ ਉਲੰਘਣਾ ਕਰਦੀ ਪਾਈ ਜਾਵੇਗੀ ਉਸਨੂੰ ਤੁਰੰਤ ਹਟਾ ਦਿੱਤਾ ਜਾਵੇਗਾ ਅਤੇ ਇਸਨੂੰ ਅਪਲੋਡ ਕਰਨ ਵਾਲੇ ਖਾਤਿਆਂ ਨੂੰ ਸਦਾ ਲਈ ਮੁਅੱਤਲ ਕਰ ਦਿੱਤਾ ਜਾਵੇਗਾ।
ਐਕਸ ਵੱਲੋਂ ਜਾਰੀ ਬਿਆਨ ਅਨੁਸਾਰ ਕੰਪਨੀ ਜ਼ਰੂਰਤ ਪੈਣ ‘ਤੇ ਸਥਾਨਕ ਸਰਕਾਰਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰੇਗੀ। ਖਾਸ ਤੌਰ ‘ਤੇ ਬਾਲ ਜਿਨਸੀ ਸ਼ੋਸ਼ਣ ਨਾਲ ਜੁੜੀ ਸਮੱਗਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਪਲੇਟਫਾਰਮ ਨੂੰ ਸੁਰੱਖਿਅਤ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਜੇ ਤੁਸੀਂ ਇਨੋਵਾ ਖਰੀਦਣ ਦੀ ਸੋਚ ਰਹੇ ਹੋ ਤਾਂ ਧਿਆਨ ਦਿਓ ਇਨੋਵਾ ਜਲਦੀ ਬੰਦ ਹੋਣ ਵਾਲੀ ਹੈ….
ਐਲਨ ਮਸਕ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵਿਅਕਤੀ ਪਲੇਟਫਾਰਮ ਦੀ AI ਸੇਵਾ ਗ੍ਰੋਕ ਦੀ ਵਰਤੋਂ ਕਰਕੇ ਗੈਰ ਕਾਨੂੰਨੀ ਜਾਂ ਅਣਉਚਿਤ ਸਮੱਗਰੀ ਤਿਆਰ ਕਰਦਾ ਹੈ ਜਾਂ ਇਸ ਲਈ ਉਕਸਾਉਂਦਾ ਹੈ ਤਾਂ ਉਸ ਵਿਰੁੱਧ ਵੀ ਉਹੀ ਕਾਰਵਾਈ ਕੀਤੀ ਜਾਵੇਗੀ ਜੋ ਗੈਰ ਕਾਨੂੰਨੀ ਸਮੱਗਰੀ ਅਪਲੋਡ ਕਰਨ ਵਾਲਿਆਂ ਵਿਰੁੱਧ ਹੁੰਦੀ ਹੈ।
ਇਹ ਫੈਸਲਾ ਭਾਰਤ ਸਰਕਾਰ ਦੇ ਨਿਰੀਖਣ ਤੋਂ ਬਾਅਦ ਸਾਹਮਣੇ ਆਇਆ ਹੈ ਜਿਸ ਵਿੱਚ ਪਤਾ ਲੱਗਾ ਸੀ ਕਿ ਐਕਸ ‘ਤੇ ਅਸ਼ਲੀਲ ਅਤੇ ਹੋਰ ਗੈਰ ਕਾਨੂੰਨੀ ਸਮੱਗਰੀ ਅਪਲੋਡ ਕੀਤੀ ਜਾ ਰਹੀ ਹੈ ਜੋ ਸਥਾਨਕ ਕਾਨੂੰਨਾਂ ਦੀ ਸਿੱਧੀ ਉਲੰਘਣਾ ਹੈ। ਮਸਕ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਪਲੇਟਫਾਰਮ ਨੂੰ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਕਦਮ ਚੁੱਕਣਗੇ।

मेष: दिन शुभ रहेगा...