AAP Leader Atishi Controversy: ਦਿੱਲੀ ਦੀ ਰਾਜਨੀਤੀ ਵਿੱਚ ਚਰਚਿਤ ਹੋ ਰਹੇ ਮਾਮਲੇ ਵਿਚਕਾਰ ਆਮ ਆਦਮੀ ਪਾਰਟੀ (AAP) ਦੀ ਨੇਤਾ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਆਤਿਸ਼ੀ ਵਿਰੁੱਧ ਦਿੱਲੀ ਪੁਲਿਸ ਕੋਲ ਇੱਕ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।
DSGMC ਵੱਲੋਂ ਇਹ ਸ਼ਿਕਾਇਤ ਦਿੱਲੀ ਪੁਲਿਸ ਕਮਿਸ਼ਨਰ, ਏਸੀਪੀ ਅਤੇ ਐਸਐਚਓ, ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਨੂੰ ਸੌਂਪੀ ਗਈ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਆਤਿਸ਼ੀ ਵੱਲੋਂ ਦਿੱਤੀਆਂ ਗਈਆਂ ਟਿੱਪਣੀਆਂ ਨਾਲ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
DSGMC ਨੇ ਆਪਣੇ ਕਾਨੂੰਨੀ ਦਰਜੇ ਦਾ ਦਿੱਤਾ ਹਵਾਲਾ
ਸ਼ਿਕਾਇਤ ਪੱਤਰ ਵਿੱਚ DSGMC ਨੇ ਆਪਣੇ ਆਪ ਨੂੰ 1971 ਵਿੱਚ ਸੰਸਦ ਦੇ ਇੱਕ ਕਾਨੂੰਨੀ ਐਕਟ ਅਧੀਨ ਸਥਾਪਿਤ ਸੰਸਥਾ ਦੱਸਿਆ ਹੈ। ਕਮੇਟੀ ਨੇ ਕਿਹਾ ਹੈ ਕਿ ਉਹ ਦਿੱਲੀ ਵਿੱਚ ਸਥਿਤ ਸਿੱਖ ਭਾਈਚਾਰੇ ਦੇ ਧਾਰਮਿਕ ਅਤੇ ਇਤਿਹਾਸਕ ਗੁਰਦੁਆਰਿਆਂ ਦੀ ਦੇਖਭਾਲ ਅਤੇ ਪ੍ਰਬੰਧਨ ਕਰਦੀ ਹੈ।
READ ALSO : ਘਨੌਰ ਪੁਲਿਸ ਦੀ ਵੱਡੀ ਕਾਰਵਾਈ, ਮਹਿੰਗੇ ਮੋਬਾਈਲ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ
DSGMC ਨੇ ਸਪਸ਼ਟ ਕੀਤਾ ਹੈ ਕਿ ਇਹ ਸ਼ਿਕਾਇਤ ਐਫਆਈਆਰ ਦਰਜ ਕਰਵਾਉਣ ਦੇ ਉਦੇਸ਼ ਨਾਲ ਦਿੱਤੀ ਗਈ ਹੈ। ਸ਼ਿਕਾਇਤ ਪੱਤਰ ‘ਤੇ ਦਿੱਲੀ ਪੁਲਿਸ ਦੇ GD ਸੈਕਸ਼ਨ ਦੀ ਪ੍ਰਾਪਤੀ ਮੋਹਰ ਵੀ ਲੱਗੀ ਹੋਈ ਹੈ, ਜੋ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦੀ ਹੈ।
ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਨੇ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ
ਉੱਧਰ, ਇਸ ਮਾਮਲੇ ਨੇ ਹੋਰ ਵੀ ਗੰਭੀਰ ਰੂਪ ਧਾਰ ਲਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਵੀ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ।
ਹਰਿਆਣਾ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਦਿੱਲੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 270ਵੇਂ ਪ੍ਰਕਾਸ਼ ਪੁਰਬ ਸਬੰਧੀ ਇੱਕ ਮਤਾ ਪੇਸ਼ ਕੀਤਾ ਗਿਆ ਸੀ, ਜੋ ਪਾਸ ਨਹੀਂ ਹੋ ਸਕਿਆ। ਇਸ ਮਤੇ ‘ਤੇ ਹੋਈ ਬਹਿਸ ਦੌਰਾਨ ਆਤਿਸ਼ੀ ਵੱਲੋਂ ਗੁਰੂ ਸਾਹਿਬ ਜੀ ਦੇ ਬਲੀਦਾਨ, ਇਤਿਹਾਸ ਅਤੇ ਯੋਗਦਾਨ ਬਾਰੇ ਇਤਰਾਜ਼ਯੋਗ ਅਤੇ ਗਲਤ ਟਿੱਪਣੀਆਂ ਕੀਤੀਆਂ ਗਈਆਂ, ਜਿਸ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਫੈਲ ਗਿਆ।
ਧਾਰਾ 295A ਅਧੀਨ ਕਾਰਵਾਈ ਦੀ ਮੰਗ
ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕਿਸੇ ਵੀ ਧਰਮ, ਗੁਰੂ ਜਾਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨਾ ਭਾਰਤੀ ਦੰਡ ਵਿਧਾਨ ਦੀ ਧਾਰਾ 295A ਅਧੀਨ ਸਜ਼ਾਯੋਗ ਅਪਰਾਧ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਫਿਲਹਾਲ, ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੀ ਕਾਰਵਾਈ ਅਤੇ ਆਤਿਸ਼ੀ ਦੀ ਪ੍ਰਤੀਕ੍ਰਿਆ ਦੀ ਉਡੀਕ ਕੀਤੀ ਜਾ ਰਹੀ ਹੈ। ਮਾਮਲਾ ਸਿਆਸੀ ਅਤੇ ਧਾਰਮਿਕ ਦੋਹਾਂ ਪੱਖੋਂ ਸੰਵੇਦਨਸ਼ੀਲ ਬਣਿਆ ਹੋਇਆ ਹੈ।
ਲੋਹੜੀ ਤੱਕ ਪੰਜਾਬ,ਚੰਡੀਗੜ੍ਹ ਵਿੱਚ ਧੁੰਦ ਦਾ ਕਹਿਰ, ਸੀਤ ਲਹਿਰ ਦੀ ਸੰਭਾਵਨਾ ਵੀ ਬਰਕਰਾਰ

मेष: दिन शुभ रहेगा...