skip to content

Last Updated: October 4, 2026

Dainik Savera Times Logo

Ropar : ਘਨੌਲੀ ਨੇੜੇ ਸੜਕ ਪਾਰ ਕਰਦੇ ਸਮੇਂ ASI ਨੂੰ ਟਰੱਕ ਨੇ ਮਾਰੀ ਜ਼ਬਰਦਸਤ ਟੱਕਰ ; ਮੌਤ, CCTV ਫੁਟੇਜ ਆਈ ਸਾਹਮਣੇ

9 months ਪਹਿਲਾ

Ropar : ਘਨੌਲੀ ਨੇੜੇ ਸੜਕ ਪਾਰ ਕਰਦੇ ਸਮੇਂ ASI ਨੂੰ ਟਰੱਕ ਨੇ ਮਾਰੀ ਜ਼ਬਰਦਸਤ ਟੱਕਰ ; ਮੌਤ, CCTV ਫੁਟੇਜ ਆਈ ਸਾਹਮਣੇ

Ropar Road Accident : ਰੋਪੜ ‘ਚ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਘਨੌਲੀ ਨੇੜੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ASI ਸੜਕ ਪਾਰ ਕਰ ਰਿਹਾ ਸੀ ਅਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਕੱਲ੍ਹ ਸਵੇਰੇ ਲਗਭਗ 11:55 ਵਜੇ ਵਾਪਰਿਆ।

‘ਅਸ਼ਲੀਲ ਸਮੱਗਰੀ ਦੀ ਇਜਾਜ਼ਤ ਨਹੀਂ…’ 600 ਅਕਾਊਂਟ ਡਿਲੀਟ, Grok ਵਿਵਾਦ ‘ਤੇ Elon Musk ਦੇ X ਦਾ ਵੱਡਾ ਫ਼ੈਸਲਾ

ਟੱਕਰ ਇੰਨੀ ਭਿਆਨਕ ਸੀ ਕਿ ASI ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਪੁਲਿਸ ਅਧਿਕਾਰੀ ਘਨੌਲੀ ਪੁਲਿਸ ਚੌਕੀ ਵਿੱਚ ਤਾਇਨਾਤ ਸੀ। ਮ੍ਰਿਤਕ ASI ਦੀ ਪਛਾਣ ਅਸ਼ਵਨੀ ਕੁਮਾਰ ਵਜੋਂ ਹੋਈ ਹੈ। ਉਹ ਨੰਗਲ ਖੇਤਰ ਦੇ ਬਰਾਰੀ ਪਿੰਡ ਦਾ ਰਹਿਣ ਵਾਲਾ ਸੀ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ASI ਅਸ਼ਵਨੀ ਕੁਮਾਰ ਦੇ ਪਿੱਛੇ ਉਸਦੀ ਪਤਨੀ ਅਤੇ ਦੋ ਪੁੱਤਰ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਟਰੱਕ ਡਰਾਈਵਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Somnath Temple Photo Gallery : ਸ਼ਿਵਮਈ ਆਸਮਾਨ ; PM ਨੇ ਸ਼ੇਅਰ ਕੀਤੀਆਂ ਡਰੋਨ ਸ਼ੋਅ ਦੀਆਂ ਸ਼ਾਨਦਾਰ ਫੋਟੋਆਂ

ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਰਾਜਪਾਲ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਉਸਨੇ ਨਾ ਤਾਂ ਗੱਡੀ ਰੋਕੀ ਅਤੇ ਨਾ ਹੀ ਜ਼ਖਮੀ ਏਐਸਆਈ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਸੀਸੀਟੀਵੀ/ਵੀਡੀਓ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਗੱਡੀ ਦੀ ਪਛਾਣ ਕਰ ਲਈ ਹੈ। ਡੀਐਸਪੀ ਨੇ ਦੱਸਿਆ ਕਿ ਫਰਾਰ ਡਰਾਈਵਰ ਦੀ ਭਾਲ ਲਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦੀ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ। ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀ ਧਾਰਾ 106 ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਘਨੌਲੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

asi death

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.