ਪੰਜਾਬ ਡੈਸਕ: ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਸੁਵਿਧਾ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ, ਸਿੱਖਿਆ ਅਤੇ ਰੀਅਲ ਅਸਟੇਟ ਖੇਤਰ ਨਾਲ ਜੁੜੇ ਅਹਿਮ ਐਲਾਨ ਕੀਤੇ।
ਸਿਹਤ ਖੇਤਰ ਵਿੱਚ ਸਰਕਾਰ ਨੇ ਬਾਬਾ ਹੀਰਾ ਸਿੰਘ ਭੱਠਲ ਕਾਲਜ ਨੂੰ ਮੈਡੀਕਲ ਕਾਲਜ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਨਵੇਂ ਮੈਡੀਕਲ ਕਾਲਜ ਨੂੰ ਘੱਟ ਗਿਣਤੀ ਮੈਡੀਕਲ ਕਾਲਜ ਦਾ ਦਰਜਾ ਦਿੱਤਾ ਗਿਆ ਹੈ। ਇਹ ਕਾਲਜ 150 ਕਿਲੋਮੀਟਰ ਦੇ ਦਾਇਰੇ ਵਿੱਚ ਆਉਣ ਵਾਲੇ ਇਲਾਕਿਆਂ ਦੇ ਲੋਕਾਂ ਲਈ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਪਹਿਲੇ ਪੜਾਅ ਵਿੱਚ ਇੱਥੇ 100 ਮੈਡੀਕਲ ਸੀਟਾਂ ਹੋਣਗੀਆਂ, ਜਿਨ੍ਹਾਂ ਵਿੱਚੋਂ ਅੱਧੀਆਂ ਪੰਜਾਬ ਸਰਕਾਰ ਦੇ ਕੋਟੇ ਅਤੇ ਅੱਧੀਆਂ ਘੱਟ ਗਿਣਤੀ ਵਰਗ ਲਈ ਰਾਖਵੀਆਂ ਹੋਣਗੀਆਂ। ਮੌਜੂਦਾ 93 ਸਟਾਫ਼ ਮੈਂਬਰਾਂ ਨੂੰ ਹੋਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਇਲਾਕੇ ਵਿੱਚ 220 ਬੈੱਡਾਂ ਵਾਲਾ ਨਵਾਂ ਹਸਪਤਾਲ ਵੀ ਬਣਾਇਆ ਜਾਵੇਗਾ ਜਿਸ ਦੀ ਸਮਰੱਥਾ ਭਵਿੱਖ ਵਿੱਚ ਵਧਾ ਕੇ 421 ਬੈੱਡਾਂ ਤੱਕ ਕੀਤੀ ਜਾਵੇਗੀ।
ਚਾਹ, ਕਾਫੀ ਦੀ ਆਦਤ ਛੋਟੇ ਬੱਚਿਆਂ ਲਈ ਘਾਤਕ ਸਾਬਤ ਹੋ ਸਕਦੀ ਹੈ ਮਾਪੇ ਰਹਿਣ ਸਾਵਧਾਨ
ਰੀਅਲ ਅਸਟੇਟ ਖੇਤਰ ਵਿੱਚ ਸਰਕਾਰ ਨੇ ਗਮਾਡਾ ਦੇ ਉਹਨਾਂ ਪਲਾਟਾਂ ਦੀਆਂ ਕੀਮਤਾਂ ਵਿੱਚ 22 ਫੀਸਦੀ ਦੀ ਕਟੌਤੀ ਕੀਤੀ ਹੈ ਜਿਨ੍ਹਾਂ ਦੀ ਲੰਮੇ ਸਮੇਂ ਤੋਂ ਬੋਲੀ ਨਹੀਂ ਹੋ ਰਹੀ ਸੀ। ਵਿੱਤ ਮੰਤਰੀ ਨੇ ਦੱਸਿਆ ਕਿ ਉੱਚੀਆਂ ਕੀਮਤਾਂ ਕਾਰਨ ਇਹ ਪਲਾਟ ਵਿਕ ਨਹੀਂ ਰਹੇ ਸਨ। ਹੁਣ ਰੇਟ ਘਟਣ ਨਾਲ ਨਿਵੇਸ਼ਕਾਂ ਅਤੇ ਘਰ ਬਣਾਉਣ ਦੀ ਇੱਛਾ ਰੱਖਣ ਵਾਲੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ ਅਤੇ ਰੀਅਲ ਅਸਟੇਟ ਮਾਰਕੀਟ ਵਿੱਚ ਗਤੀ ਆਵੇਗੀ।
ਸੰਗਰੂਰ ‘ਚ ਆਮ ਆਦਮੀ ਪਾਰਟੀ ਨੂੰ ਝਟਕਾ ਕਰਮ ਸਿੰਘ ਸਮੇਤ ਦਰਜਨਾਂ ਵਰਕਰ ਅਕਾਲੀ ਦਲ ‘ਚ ਸ਼ਾਮਲ
ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਨੇ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਵੱਲ ਇੱਕ ਹੋਰ ਕਦਮ ਚੁੱਕਦਿਆਂ ‘ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ 2026’ ਨੂੰ ਮਨਜ਼ੂਰੀ ਦਿੱਤੀ ਹੈ। ਇਹ ਨੀਤੀ ਸੂਬੇ ਵਿੱਚ ਡਿਜੀਟਲ ਅਤੇ ਦੂਰਵਰਤੀ ਸਿੱਖਿਆ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਣ ਦੇ ਢੰਗਾਂ ਨਾਲ ਜੋੜੇਗੀ।
