Punjab News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਮਿਤੀ 15 ਜਨਵਰੀ 2025 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਦਾ ਸਮਾਂ ਉਨ੍ਹਾਂ ਵੱਲੋਂ ਉਸ ਦਿਨ ਦੇ ਦਰਸਾਏ ਗਏ ਆਪਣੇ ਰੁਝੇਵਿਆਂ ਦੇ ਮੱਦੇਨਜ਼ਰ ਸਵੇਰੇ 10 ਵਜੇ ਤੋਂ ਬਦਲ ਕੇ ਹੁਣ ਸੰਧਿਆ ਵੇਲੇ 04:30 ਵਜੇ ਦਾ ਕਰ ਦਿੱਤਾ ਗਿਆ ਹੈ।
https://x.com/BhagwantMann/status/2010977545458749596?s=20
ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਤਲਬ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਨੂੰ ਵਾਰ-ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੋਲਕਾਂ ਬਾਰੇ ਬਿਆਨ ਦੇਣ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ। ਮੁੱਖ ਮੰਤਰੀ ਨੂੰ 15 ਜਨਵਰੀ ਨੂੰ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ ਸੀ।

मेष: दिन शुभ रहेगा...