skip to content

Last Updated: October 9, 2026

Dainik Savera Times Logo

ਰਾਸ਼ਟਰਪਤੀ ਦੌਰੇ ਤੋਂ ਪਹਿਲਾਂ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ, ਡਰੋਨ ਤੇ ਨਿੱਜੀ ਹੈਲੀਕਾਪਟਰਾਂ ‘ਤੇ ਪਾਬੰਦੀ

9 months ਪਹਿਲਾ

ਰਾਸ਼ਟਰਪਤੀ ਦੌਰੇ ਤੋਂ ਪਹਿਲਾਂ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ, ਡਰੋਨ ਤੇ ਨਿੱਜੀ ਹੈਲੀਕਾਪਟਰਾਂ ‘ਤੇ ਪਾਬੰਦੀ

ਜਲੰਧਰ ਨਿਊਜ਼ : ਭਾਰਤ ਦੇ ਮਾਣਯੋਗ ਰਾਸ਼ਟਰਪਤੀ ਦੇ ਜਲੰਧਰ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੂਰੇ ਜ਼ਿਲ੍ਹੇ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਗਿਆ ਹੈ।

ਡਰੋਨ ਅਤੇ ਨਿੱਜੀ ਹੈਲੀਕਾਪਟਰਾਂ ‘ਤੇ ਪੂਰਨ ਰੋਕ

ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ 14 ਜਨਵਰੀ ਤੋਂ 16 ਜਨਵਰੀ ਤੱਕ ਲਾਗੂ ਰਹੇਗੀ। ਇਸ ਦੌਰਾਨ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਡਰੋਨ, ਸਿਵਲ ਰਿਮੋਟ ਜਾਂ ਪਾਇਲਟ ਏਅਰਕ੍ਰਾਫਟ ਸਿਸਟਮ ਅਤੇ ਨਿੱਜੀ ਹੈਲੀਕਾਪਟਰ ਉਡਾਉਣ ‘ਤੇ ਪੂਰਨ ਪਾਬੰਦੀ ਰਹੇਗੀ।ਹਾਲਾਂਕਿ, ਇਹ ਹੁਕਮ ਮਾਣਯੋਗ ਰਾਸ਼ਟਰਪਤੀ ਅਤੇ ਹੋਰ VVIP ਸ਼ਖ਼ਸੀਅਤਾਂ ਦੇ ਸਰਕਾਰੀ ਜਹਾਜ਼ਾਂ ਜਾਂ ਹੈਲੀਕਾਪਟਰਾਂ ‘ਤੇ ਲਾਗੂ ਨਹੀਂ ਹੋਣਗੇ।

READ ALSO : ਪਟਿਆਲਾ: ਯੂਥ ਕਾਂਗਰਸ ਨੇ ਕੇਂਦਰ ਸਰਕਾਰ ਦੇ ਨਵੇਂ VB G RAM G ਬਿਲ ‘ਤੇ ਕੀਤਾ ਤਿੱਖਾ ਹਮਲਾ

ਰਾਸ਼ਟਰਪਤੀ ਦਾ ਦੌਰਾ ਅਤੇ ਕਾਰਜਕ੍ਰਮ

ਦੱਸਣਯੋਗ ਹੈ ਕਿ ਮਾਣਯੋਗ ਰਾਸ਼ਟਰਪਤੀ 16 ਜਨਵਰੀ ਨੂੰ ਜਲੰਧਰ ਸਥਿਤ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ (NIT) ਵਿੱਚ ਆਯੋਜਿਤ ਕਾਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ।

ਪ੍ਰਸ਼ਾਸਨ ਦੀ ਸਖ਼ਤ ਚੇਤਾਵਨੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਪ੍ਰਸ਼ਾਸਨ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਰਾਸ਼ਟਰਪਤੀ ਦੌਰੇ ਨੂੰ ਸਫਲ ਬਣਾਇਆ ਜਾਵੇ।

ਯੁਜਵੇਂਦਰ ਚਾਹਲ ਨੇ ਰਿਐਲਿਟੀ ਸ਼ੋਅ ਵਿੱਚ ਹਿੱਸਾ ਲੈਣ ਦੀਆਂ ਰਿਪੋਰਟਾਂ ਨੂੰ ਰੱਦ ਕੀਤਾ

Jalandhar declared ‘no flying zone’ ahead of President’s visit, ban on drones and private helicopters

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.