BJP Punjab : ਪੰਜਾਬ ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ 4 ਵੱਡੇ ਚਿਹਰਿਆਂ ਨੇ ਪਾਰਟੀ ‘ਚ ਸ਼ਮੂਲੀਅਤ ਕਰ ਲਈ। ਇਨ੍ਹਾਂ ਚਾਰੇ ਆਗੂਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪਾਰਟੀ ਵਿੱਚ ਸਵਾਗਤ ਕੀਤਾ। ਭਾਜਪਾ ‘ਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ‘ਚ ਚਰਨਜੀਤ ਸਿੰਘ ਬਰਾੜ, CM ਮਾਨ ਦੇ ਸਾਬਕਾ OSD ਓਂਕਾਰ ਸਿੰਘ, ਰਿਪਜੀਤ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਜਗਮੀਤ ਬਰਾੜ ਸ਼ਾਮਲ ਹਨ।
ਪੰਜਾਬ ‘ਚ ਮਜ਼ਬੂਤ ਹੋਵੇਗੀ BJP, ਅੱਜ ਕਈ ਵੱਡੇ ਚਿਹਰੇ ਹੋ ਰਹੇ ਸ਼ਾਮਿਲ, CM ਦੇ ਸਾਬਕਾ OSD ਓਂਕਾਰ ਵੀ ਦਾਅਵੇਦਾਰੀ ‘ਚ
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil jakhar) ਅਤੇ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ। ਦੱਸ ਦਈਏ ਕਿ ਰਿਪਜੀਤ ਬਰਾੜ, ਕੋਟਕਪੂਰਾ ਤੋਂ ਸਾਬਕਾ ਵਿਧਾਇਕ ਜਗਮੀਤ ਬਰਾੜ ਦੇ ਹੀ ਭਰਾ ਹਨ। ਜਗਮੀਤ ਬਰਾੜ ਨੇ 2022 ਦੀਆਂ ਚੋਣਾਂ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਵੱਲੋਂ ਲੜੀਆਂ ਸਨ।
Breaking : Election Commission ਦਾ ਵੱਡਾ ਐਲਾਨ : ਪੰਜਾਬ ਨੂੰ ਮਿਲਿਆ ਨਵਾਂ ਮੁੱਖ ਚੋਣ ਅਧਿਕਾਰੀ
ਸੁਨੀਲ ਜਾਖੜ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਪਰਿਵਾਰ ਦਾ ਵਿਸਥਾਰ ਹੋਇਆ ਹੈ, ਜੋ ਸ਼ਖਸੀਅਤਾਂ ਸ਼ਾਮਲ ਹੋਈਆਂ ਹਨ, ਉਨ੍ਹਾਂ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਦੇ ਬਦਲਦੇ ਹਾਲਾਤਾਂ ਨੂੰ ਦਰਸਾਉਂਦਾ ਹੈ। ਜੇਕਰ ਪੰਜਾਬ ਦੇ ਲੋਕਾਂ ਨੂੰ ਕੋਈ ਉਮੀਦ ਹੈ ਤਾਂ ਉਹ ਭਾਜਪਾ ਵੱਲ ਦੇਖ ਰਹੇ ਹਨ। ਇਹ ਲੋਕਾਂ ਦੀ ਆਵਾਜ਼ ਹੈ ਕਿ ਪ੍ਰਮੁੱਖ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

मेष: दिन शुभ रहेगा...