skip to content

Last Updated: November 28, 2026

Dainik Savera Times Logo

Jalandhar : ਤੜਕਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ; ਪੁਲਿਸ ਮੁਕਾਬਲੇ ’ਚ 2 ਬਦਮਾਸ਼ ਜ਼ਖਮੀ, ਪਿਸਤੌਲ ਬਰਾਮਦ

18 January 2026 ਅੱਪਡੇਟ ਕੀਤਾ ਗਿਆ

Jalandhar : ਤੜਕਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ; ਪੁਲਿਸ ਮੁਕਾਬਲੇ ’ਚ 2 ਬਦਮਾਸ਼ ਜ਼ਖਮੀ, ਪਿਸਤੌਲ ਬਰਾਮਦ

Jalandhar News : ਜਲੰਧਰ ’ਚ ਤੜਕਸਾਰ ਹੀ ਪੰਜਾਬ ਪੁਲਿਸ ਨੇ ਕਤਲ ਦੇ ਮਾਮਲੇ ’ਚ ਦੋਸ਼ੀ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਆਦਮਪੁਰ ਇੱਕ ਨਿੱਜੀ ਯੂਨੀਵਰਸਿਟੀ ਦੇ ਨੇੜੇ ਦੋ ਦਿਨ ਪਹਿਲਾਂ ਇੱਕ ਨੌਜਵਾਨ ਦਾ ਕਤਲ ਕੀਤਾ ਗਿਆ ਸੀ ਜਿਸ ਦੇ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਪੁਲਿਸ ਦੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ।

BREAKING : ਸੀਐੱਮ ਭਗਵੰਤ ਮਾਨ ਅੱਜ ਅੰਮ੍ਰਿਤਸਰ ਦਾ ਕਰਨਗੇ ਦੌਰਾ, ਕਈ ਵਿਕਾਸ ਪ੍ਰੋਜੈਕਟਾਂ ਦਾ ਹੋਵੇਗਾ ਉਦਘਾਟਨ

ਦਰਅਸਲ ਦੋਵੇਂ ਬਦਮਾਸ਼ਾਂ ਦਾ ਪੁਲਿਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ, ਇਸ ਦੌਰਾਨ ਬਦਮਾਸ਼ਾਂ ਵੱਲੋਂ ਪੁਲਿਸ ’ਤੇ ਫਾਈਰਿੰਗ ਵੀ ਕੀਤੀ ਗਈ। ਜਿਸਦਾ ਜਵਾਬ ਦਿੰਦੇ ਹੋਏ ਪੁਲਿਸ ਦੀ ਗੋਲੀ ਲੱਗਣ ਕਾਰਨ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਇਸ ਦੌਰਾਨ ਪੁਲਿਸ ਨੇ ਬਦਮਾਸ਼ਾਂ ਕੋਲੋਂ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਨਾਲ ਹੀ ਦੋਹਾਂ ਨੂੰ ਕਾਬੂ ਕਰ ਲਿਆ। ਦੋਹਾਂ ਮੁਲਜ਼ਮਾਂ ਦੀ ਪਛਾਣ ਜੱਸਾ ਡਰੋਲੀ ਕਲਾਂ ਤੇ ਚੰਦਨ ਪੰਡਤ ਵਜੋਂ ਹੋਈ ਹੈ। ਦੋਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਹੋਰ ਵੱਡੇ ਖੁਲਾਸੇ ਕੀਤੇ ਜਾਣ ਦੀ ਉਮੀਦ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.