skip to content

Last Updated: November 28, 2026

Dainik Savera Times Logo

ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਰਤਨ ਸ਼ੁਰੂ

22 January 2026 ਅੱਪਡੇਟ ਕੀਤਾ ਗਿਆ

ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਰਤਨ ਸ਼ੁਰੂ

Anandpur Sahib News : ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇੱਕ ਵਿਆਹ ਰੂਪੀ ਨਗਰ ਕੀਰਤਨ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦੁਆਰਾ ਭੋਰਾ ਸਾਹਿਬ ਗੁਰੂ ਕੇ ਮਹਿਲ ਸ੍ਰੀ ਆਨੰਦਪੁਰ ਸਾਹਿਬ ਤੋਂ ਸਜਾਇਆ ਗਿਆ ਹੈ। 

Weather Update Punjab : ਸੂਬੇ ‘ਚ ਅਗਲੇ 24 ਘੰਟਿਆਂ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਸਾਵਧਾਨ ਰਹਿਣ ਦੀ ਲੋੜ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋ ਗਿਆ। ਸਾਰਿਆਂ ਤੋਂ ਪਹਿਲਾਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਮਤਿ ਸਮਾਗਮ ਤੋਂ ਬਾਅਦ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਸ਼ੁਰੂ ਹੋਇਆ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (22-01-2026)

ਇਸ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਕਾ ਲਾਹੌਰ ਬਸੀ ਜ਼ਿਲ੍ਹਾ ਬਿਲਾਸਪੁਰ ਵਿਖੇ ਜਾ ਕੇ ਸਮਾਪਤ ਹੋਵੇਗਾ ਅਤੇ ਬਸੰਤ ਪੰਚਮੀ ਵਾਲੇ ਦਿਨ ਉਥੇ ਗੁਰਮਤਿ ਸਮਾਗਮ ਹੋਣਗੇ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦੋ ਦਿਨ ਤੋਂ ਗੁਰਦੁਆਰਾ ਹੈਡ ਦਰਬਾਰ ਕੋਟ ਪੁਰਾਣ ਰੂਪਨਗਰ ਦੀ ਸੰਗਤ ਵਲੋਂ ਦੇਸੀ ਘਿਓ ਦੀ ਮਠਿਆਈਆਂ ਦੇ ਲੰਗਰ ਲਗਾਏ ਗਏ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.