Punjab Bus Strike : ਪੰਜਾਬ ਵਿੱਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਹੈ। ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਮੰਗਾਂ ਤੇ ਪੰਜਾਬ ਸਰਕਾਰ ਵੱਲੋਂ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਸੂਬਾ ਆਗੂ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਵਿੱਚ ਅੱਜ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਪਰ ਅੱਜ ਵੀ ਪੰਜਾਬ ਵਿੱਚ ਆਮ ਜਨਤਾ ਨੂੰ ਸੰਵਿਧਾਨ ਤਹਿਤ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਕੇ ਮੰਗ ਕਰਨ ਦੀ ਅਜ਼ਾਦੀ ਨਹੀਂ ਹੈ ਅਤੇ ਬਣਦੇ ਹੱਕ ਨਹੀ ਦਿੱਤੇ ਜਾ ਰਹੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਭੁੱਲ ਚੁੱਕੀ ਹੈ ਕਿ ਅੱਜ ਦੇ ਦਿਨ ਹੀ ਸੰਵਿਧਾਨ ਤਹਿਤ ਲੋਕਾਂ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਨੇ ਵੋਟ ਪਾਉਣ ਦਾ ਅਧਿਕਾਰ ਵੀ ਦਿੱਤਾ ਹੈ ਜਿਸ ਨੂੰ ਖੋਹਿਆ ਨਹੀਂ ਜਾ ਸਕਦਾ।
Canada News : ਮਸ਼ਹੂਰ ਪੰਜਾਬੀ ਗਾਇਕ ਦੇ ਘਰ ‘ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਮੰਗੀ ਫਿਰੌਤੀ
ਡੀਪੂ ਪ੍ਰਧਾਨ ਹਰਤਾਰ ਸ਼ਰਮਾ, ਹਰਬੰਸ ਸਿੰਘ ਭੋਲਾ ਪ੍ਰਧਾਨ ਆਜ਼ਾਦ ਯੂਨੀਅਨ, ਬਲਕਾਰ ਗਿੱਲ ਕੈਸ਼ੀਅਰ ਨੇ ਕਿਹਾ ਕਿ ਪਨਬੱਸ ਤੇ PRTC ਵਿੱਚ ਪਿਛਲੇ ਲੰਮੇ ਸਮੇਂ ਤੋਂ ਆਊਟ ਸੋਰਸ ਅਤੇ ਕੰਟਰੈਕਟ ਤੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਟਰਾਂਸਪੋਰਟ ਦੀ ਸਹੂਲਤ ਦਿੱਤੀ ਜਾ ਰਹੀ ਹੈ। ਠੇਕੇਦਾਰ ਵਿਚੋਲੀਏ ਬਾਹਰ ਕੱਢਣ ਦੇ ਵਾਅਦੇ ਕਰਕੇ ਬਣੀ ਸਰਕਾਰ ਨੇ ਆਪਣੇ 4 ਸਾਲ ਦੇ ਸਮੇਂ ਵਿੱਚ ਤਿੰਨ ਠੇਕੇਦਾਰ ਬਦਲ ਦਿੱਤੇ ਹਨ ਅਤੇ ਹਰੇਕ ਠੇਕੇਦਾਰ ਨੇ 10-11 ਕਰੋੜ ਰੁਪਏ ਤੱਕ ਦੀ ਕੱਚੇ ਮੁਲਾਜ਼ਮਾਂ ਦੀ ਲੁੱਟ ਕੀਤੀ ਹੈ, ਜਿਸ ਦੀਆਂ ਸਬੂਤਾਂ ਸਮੇਤ ਲਿਖਤੀ ਸ਼ਿਕਾਇਤਾਂ ਮੁੱਖ ਮੰਤਰੀ ਪੰਜਾਬ ਤੱਕ ਕਰ ਚੁੱਕੇ ਹਾਂ ਪਰ ਸਾਨੂੰ ਬਹੁਤ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅਸੀਂ ਅੱਜ ਵੀ ਠੇਕੇਦਾਰ ਵਿਚੋਲੀਏ ਸਰਮਾਏਦਾਰੀ ਦੀ ਗੁਲਾਮੀ ਮਹਿਸੂਸ ਕਰਦੇ ਹਾਂ, ਕਿਉਂਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਜਾਂ ਪੱਕੇ ਕਰਨ ਦੀ ਬਜਾਏ ਉਲਟਾ ਜ਼ਬਰ ਜ਼ੁਲਮ ‘ਤੇ ਲੱਗੀ ਹੈ। ਆਗੂਆਂ ਨੇ ਕਿਹਾ ਕਿ ਯੂਨੀਅਨ ਨੇ ਕਈ ਮੀਟਿੰਗਾਂ ਵਿੱਚ ਕਿਲੋਮੀਟਰ ਸਕੀਮ ਨੂੰ ਘਾਟੇਵੰਦ ਸਾਬਤ ਕੀਤਾ ਪਰ ਸਰਕਾਰ ਦੀ ਮਨਸ਼ਾ ਸਾਫ ਸੀ ਕਿ ਕਿਲੋਮੀਟਰ ਸਕੀਮ ਮਾਲਕਾਂ ਨੂੰ ਫਾਇਦਾ ਦੇਣਾ ਹੈ ਇਸ ਲਈ ਆਗੂ ਤੇ ਮੁਲਾਜ਼ਮਾਂ ਨੂੰ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਜੇਲ੍ਹਾ ਵਿੱਚ ਬੰਦ ਕੀਤਾ ਗਿਆ।
Nabha Head Constable Murder : ਕਤਲ ਮਾਮਲੇ ‘ਚ 4 ਮੁਲਜ਼ਮਾਂ ਦੀ ਪਛਾਣ, 2 ਗ੍ਰਿਫ਼ਤਾਰ, ਕਾਰਨ ਆਇਆ ਸਾਹਮਣੇ
ਅੰਗਰੇਜ਼ ਸਿੱਧੂ, ਮਨਦੀਪ ਸਿੰਘ, ਰੇਸ਼ਮ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਗੁਰਲਾਲ ਸਿੰਘ ਅਤੇ ਕਮਲਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਦੇ ਫ੍ਰੀ ਸਫ਼ਰ ਸਹੂਲਤਾਂ ਦੇ 11-1200 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ ਰਹਿਦਾ ਹੈ। ਸਰਕਾਰੀ ਬੱਸਾਂ ਨੂੰ ਟਾਇਰਾਂ ਸਪੇਅਰਪਾਰਟ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਤੋਂ ਹਰ ਮਹੀਨੇ ਸੰਘਰਸ਼ ਕਰਨਾ ਪੈਂਦਾ ਹੈ, ਇਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ੍ਹ ਹੋ ਚੁੱਕੀ ਹੈ ਜਾਂ ਚਲਾਉਣਾ ਨਹੀਂ ਚਾਹੁੰਦੀ।
ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਅੱਜ ਸਵਿਧਾਨ ਨੂੰ ਛਿੱਕੇ ਟੰਗ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਨਾਲ ਰਲ ਕੇ ਟਰਾਂਸਪੋਰਟ ਮੁਲਾਜਮਾਂ ‘ਤੇ ਨਾਜਾਇਜ਼ ਪਰਚੇ ਦਰਜ ਕਰਕੇ 307 ਵਰਗੀਆਂ ਹੋਰ ਅਨੇਕਾਂ ਧਰਾਵਾਂ ਲਗਾਕੇ ਅਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਨਿੱਜੀਕਰਨ ਦੇ ਮਨਸੂਬੇ ਵਿੱਚ ਕਾਮਯਾਬ ਹੋਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੇ ਰੋਸ ਵਜੋਂ ਸੰਗਰੂਰ ਅਤੇ ਮੰਤਰੀਆਂ ਦੀ ਰਿਹਾਇਸ਼ ‘ਤੇ ਪੱਕਾ ਧਰਨਾ ਦੇਣ ਸਮੇਤ 9 ਫਰਵਰੀ ਨੂੰ ਸਮੂਹ ਡਿੱਪੂ ‘ਤੇ ਗੇਟ ਰੈਲੀਆਂ ਤੇ 12 ਫਰਵਰੀ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ।

मेष: दिन शुभ रहेगा...