ਕਈ ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਜਦੋਂ ਸਕੂਲ ਮੁੜ ਖੁੱਲ੍ਹੇ ਤਾਂ ਉਸੇ ਦੌਰਾਨ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਕਾਰਨ ਹੜਕੰਪ ਮਚ ਗਿਆ। ਕੁਝ ਸਮਾਂ ਪਹਿਲਾਂ ਚੰਡੀਗੜ੍ਹ ਦੇ ਪੰਜ ਪ੍ਰਾਈਵੇਟ ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਹੁਣ ਗੁਰੂਗ੍ਰਾਮ ਦੇ ਕੁਝ ਸਕੂਲਾਂ ਨੂੰ ਵੀ ਅਜਿਹੀਆਂ ਹੀ ਧਮਕੀ ਭਰੀਆਂ ਈ-ਮੇਲਾਂ ਪ੍ਰਾਪਤ ਹੋਈਆਂ ਹਨ।
ਧਮਕੀ ਮਿਲਣ ਤੋਂ ਤੁਰੰਤ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ। ਬੱਚਿਆਂ ਅਤੇ ਸਟਾਫ਼ ਨੂੰ ਸੁਰੱਖਿਅਤ ਢੰਗ ਨਾਲ ਸਕੂਲ ਪਰਿਸਰ ਤੋਂ ਬਾਹਰ ਕੱਢਿਆ ਗਿਆ, ਜਿਸ ਨਾਲ ਮਾਪਿਆਂ ਵਿੱਚ ਵੀ ਚਿੰਤਾ ਦਾ ਮਾਹੌਲ ਬਣ ਗਿਆ।
READ ALSO : BIG BREAKING :ਚੰਡੀਗੜ੍ਹ ਤੋਂ ਬਾਅਦ ਗੁਰੂਗ੍ਰਾਮ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹੜਕੰਪ
ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਬੰਬ ਸਕੁਆਡ ਅਤੇ ਡਾਗ ਸਕੁਆਡ ਵੱਲੋਂ ਸਕੂਲ ਪਰਿਸਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਵਿੱਚ ਜੁੱਟੀ ਹੋਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ, ਧਮਕੀ ਭਰੀਆਂ ਈ-ਮੇਲਾਂ ਦੀ ਸੋਰਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਇਬਰ ਟੀਮ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੇ ਕਦਮ ਬਾਰੇ ਫੈਸਲਾ ਲਿਆ ਜਾਵੇਗਾ।
ਫਿਲਹਾਲ, ਚੰਡੀਗੜ੍ਹ ਤੋਂ ਬਾਅਦ ਗੁਰੂਗ੍ਰਾਮ ਦੇ ਸਕੂਲਾਂ ਨੂੰ ਮਿਲੀਆਂ ਧਮਕੀਆਂ ਨੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜੇ ਕਰ ਦਿੱਤੇ ਹਨ ਅਤੇ ਮਾਪਿਆਂ ਨਾਲ ਨਾਲ ਸਕੂਲ ਪ੍ਰਸ਼ਾਸਨ ਵੀ ਚੌਕਸ ਨਜ਼ਰ ਆ ਰਿਹਾ ਹੈ।
ਰਾਸ਼ਟਰਪਤੀ ਦੇ ਭਾਸ਼ਣ ਨਾਲ ਅੱਜ ਸੰਸਦ ਦਾ ਬਜਟ ਸੈਸ਼ਨ ਸ਼ੁਰੂ, ਵਿਰੋਧੀ ਧਿਰ ਵੀ ਤਿਆਰ