ਬਟਾਲਾ ਨਿਊਜ਼ : ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਦੀ ਅਣਦੇਖੀ ਨੂੰ ਨਿਖੇਧਦੇ ਹੋਏ ਹੁਣ ‘ਮਿਸ਼ਨ 2027’ ਸ਼ੁਰੂ ਕਰ ਦਿੱਤਾ ਹੈ ਅਤੇ ਸਰਕਾਰ ਦੇ ਖਿਲਾਫ ਆਰ-ਪਾਰ ਦੀ ਲੜਾਈ ਕਰਨ ਦਾ ਐਲਾਨ ਕੀਤਾ ਹੈ।
ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫਤਿਹਗੜ੍ਹ, ਲਖਵਿੰਦਰ ਸਿੰਘ, ਪਰਮਵੀਰ ਸਿੰਘ ਪੰਮੀ, ਪਵਨ ਸ਼ਰਮਾ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤਕਰੀਬਨ 6600 ਕੰਪਿਊਟਰ ਅਧਿਆਪਕ ਪਿਛਲੇ 20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਅਤੇ ਬਿਨਾਂ ਪੱਕੇ ਰੁਜ਼ਗਾਰ ਲਾਭ ਦੇ ਕੰਮ ਕਰ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਵੱਡੇ ਵਾਅਦੇ ਕੀਤੇ ਸਨ, ਪਰ ਹੁਣ ਉਨ੍ਹਾਂ ਨੂੰ ਭੁੱਲ ਗਿਆ ਹੈ।
READ ALSO : ਪੰਜਾਬ ਵਿੱਚ 29 ਅਤੇ 31 ਜਨਵਰੀ ਨੂੰ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਰਹੇਗੀ ਬੰਦ
ਹਰ ਫ੍ਰੰਟ ‘ਤੇ ਸਰਕਾਰ ਨੂੰ ਘੇਰਨਗੇ ਅਧਿਆਪਕ
ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸੰਘਰਸ਼ ਹੁਣ ਸਿਰਫ਼ ਇੱਕ ਜ਼ਿਲ੍ਹੇ ਜਾਂ ਹਲਕੇ ਤੱਕ ਸੀਮਤ ਨਹੀਂ ਰਹੇਗਾ। ਹਰ ਵਿਧਾਨ ਸਭਾ ਹਲਕੇ ਅਤੇ ਸਰਕਾਰ ਦੇ ਹਰ ਸਮਾਗਮ ਵਿੱਚ ਅਧਿਆਪਕ ਉਪਸਥਿਤ ਰਹਿ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਜਿੱਥੇ ਵੀ ਸਰਕਾਰ ਦੇ ਮੰਤਰੀ ਜਾਂ ਵਿਧਾਇਕ ਜਾਣਗੇ, ਉੱਥੇ ਅਧਿਆਪਕ ਕਾਲੀਆਂ ਪੱਟੀਆਂ ਅਤੇ ਬੈਨਰ ਲੈ ਕੇ ਸਰਕਾਰ ਦੀ ਵਾਅਦਾਖਿਲਾਫੀ ਨੂੰ ਸਾਹਮਣੇ ਲਿਆਉਣਗੇ।
ਕੀ ਹਨ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ?
ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਣ
ਪੰਜਾਬ ਸਿਵਲ ਸਰਵਿਸ ਨਿਯਮਾਂ ਤਹਿਤ ਪੂਰੀਆਂ ਤਨਖਾਹਾਂ ਅਤੇ ਭੱਤੇ ਦਿੱਤੇ ਜਾਣ
6ਵਾਂ ਪੇ-ਕਮਿਸ਼ਨ ਤੁਰੰਤ ਲਾਗੂ ਕੀਤਾ ਜਾਣ
ਪਿਛਲੇ ਸਮੇਂ ਦੌਰਾਨ ਮੌਤ ਹੋ ਚੁੱਕੇ ਅਧਿਆਪਕਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਮਿਲਣ
ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ 100 ਤੋਂ ਵੱਧ ਅਧਿਆਪਕ ਮਰੇ ਹੋਏ ਹਨ, ਪਰ ਸਰਕਾਰ ਨੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਰ ਨਹੀਂ ਲਈ। ਅਗਰ ਸਰਕਾਰ ਹੱਕ ਬਹਾਲ ਨਾ ਕਰਦੀ ਹੈ, ਤਾਂ ਅਧਿਆਪਕ ਲਗਾਤਾਰ ਸੰਘਰਸ਼ ਜਾਰੀ ਰੱਖਣਗੇ।
ਬ੍ਰੇਕਿੰਗ ਨਿਊਜ਼,: ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਸਰਕਾਰੀ ਕੋਠੀ ਖਾਲੀ ਕਰਵਾਉਣ ਲਈ ਪਹੁੰਚਿਆ ਪ੍ਰਸ਼ਾਸਨ