ਮੋਹਾਲੀ ਵਿੱਚ ਬੁੱਧਵਾਰ, 28 ਜਨਵਰੀ ਨੂੰ ਦਿਨ ਦਿਹਾੜੇ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਗੁਰਵਿੰਦਰ ਅਦਾਲਤ ਵਿੱਚ ਪੇਸ਼ੀ ਭੁਗਤਣ ਆਇਆ ਸੀ ਅਤੇ ਉਹ ਗੁਰਲਾਲ ਬਰਾੜ ਕਤਲ ਕੇਸ ਵਿੱਚ ਨਾਮਜ਼ਦ ਸੀ।
ਇਸ ਕਤਲ ਮਾਮਲੇ ਵਿੱਚ ਹੁਣ ਨਵਾਂ ਮੋੜ ਉਸ ਸਮੇਂ ਆਇਆ, ਜਦੋਂ ਗੈਂਗਸਟਰ ਗੋਲਡੀ ਬਰਾੜ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਲੈ ਲਈ। ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦਾ ਮਾਸਟਰਮਾਈਂਡ ਦੱਸਿਆ ਜਾਂਦਾ ਹੈ।
ਮਾਤਾ-ਪਿਤਾ ਦੀ ਗ੍ਰਿਫ਼ਤਾਰੀ ਤੋਂ ਬੌਖਲਾਇਆ ਗੋਲਡੀ ਬਰਾੜ
ਪੁਲਿਸ ਸੂਤਰਾਂ ਅਨੁਸਾਰ, ਗੋਲਡੀ ਬਰਾੜ ਆਪਣੇ ਮਾਤਾ-ਪਿਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੌਖਲਾਇਆ ਹੋਇਆ ਹੈ। ਇਸ ਦਰਮਿਆਨ ਇੱਕ ਕਥਿਤ ਆਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਗੋਲਡੀ ਬਰਾੜ ਨੂੰ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਖੁੱਲ੍ਹੀਆਂ ਧਮਕੀਆਂ ਦਿੰਦਿਆਂ ਸੁਣਿਆ ਜਾ ਰਿਹਾ ਹੈ। ਹਾਲਾਂਕਿ, ਇਸ ਆਡੀਓ ਦੀ ਅਜੇ ਤੱਕ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।
READ ALSO : ਪੰਜਾਬੀ ਗਾਇਕ ਦਵਿੰਦਰ ਜੀਤ ਦੇ ਘਰ ਫਾਇਰਿੰਗ, ਗਾਇਕ ਨੇ ਨੌਜਵਾਨਾਂ ਨੂੰ ਭਾਵੁਕ ਕੀਤੀ ਅਪੀਲ
ਕਥਿਤ ਆਡੀਓ ਵਿੱਚ ਗੋਲਡੀ ਬਰਾੜ ਦਾਅਵਾ ਕਰਦਾ ਹੈ ਕਿ ਉਸਨੂੰ ਪੁਲਿਸ ਅਤੇ ਸਿਆਸੀ ਲੀਡਰਾਂ ਦੇ ਬੱਚਿਆਂ ਦੀ ਵਿਦੇਸ਼ਾਂ ਵਿੱਚ ਮੌਜੂਦਗੀ ਬਾਰੇ ਪੂਰੀ ਜਾਣਕਾਰੀ ਹੈ। ਉਹ ਧਮਕੀ ਦਿੰਦਾ ਹੈ ਕਿ, “ਤੁਸੀਂ ਸਿਰਫ਼ ਪੰਜਾਬ ਵਿੱਚ ਹੋ, ਅਸੀਂ ਪੂਰੀ ਦੁਨੀਆ ਵਿੱਚ ਹਾਂ। ਜੇ ਅਸੀਂ ਗੈਰਕਾਨੂੰਨੀ ਕੰਮ ਸ਼ੁਰੂ ਕਰ ਦਿੱਤੇ ਤਾਂ ਹਰ ਰੋਜ਼ ਇੱਕ ਬੰਦਾ ਮਾਰ ਸਕਦੇ ਹਾਂ।”
ਦੋ ਸਾਲ ਪੁਰਾਣੇ ਫਿਰੌਤੀ ਮਾਮਲੇ ’ਚ ਮਾਤਾ-ਪਿਤਾ ਗ੍ਰਿਫ਼ਤਾਰ
ਦਰਅਸਲ, ਮੁਕਤਸਰ ਪੁਲਿਸ ਨੇ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਦੋ ਸਾਲ ਪੁਰਾਣੇ ਫਿਰੌਤੀ ਮਾਮਲੇ ਵਿੱਚ ਅੰਮ੍ਰਿਤਸਰ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ 30 ਜਨਵਰੀ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਅਧਿਆਪਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਜਾਨੋਂ ਮਾਰਣ ਦੀ ਧਮਕੀ ਦਿੱਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਮਾਤਾ-ਪਿਤਾ ਫਿਰੌਤੀ ਦੀ ਰਕਮ ਨਾਲ ਆਪਣਾ ਗੁਜ਼ਾਰਾ ਕਰ ਰਹੇ ਸਨ।
ਕਥਿਤ ਆਡੀਓ ਵਿੱਚ ਖੁੱਲ੍ਹੀਆਂ ਧਮਕੀਆਂ
ਕਥਿਤ ਆਡੀਓ ਵਿੱਚ ਗੋਲਡੀ ਬਰਾੜ ਸਰਕਾਰ ਨੂੰ ਸਿੱਧੀ ਟੱਕਰ ਦੀ ਚੁਣੌਤੀ ਦਿੰਦਿਆਂ ਕਹਿੰਦਾ ਹੈ ਕਿ ਜੇ ਹਿੰਮਤ ਹੈ ਤਾਂ ਸਾਹਮਣੇ ਆ ਕੇ ਗੱਲ ਕੀਤੀ ਜਾਵੇ। ਉਹ ਦਾਅਵਾ ਕਰਦਾ ਹੈ ਕਿ ਗੁਜਰਾਤ ਵਿੱਚ ਉਸ ਦੀ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਗਲਤ ਸਨ ਅਤੇ ਸਰਕਾਰੀ ਏਜੰਸੀਆਂ ਅਜੇ ਤੱਕ ਉਸ ਤੱਕ ਨਹੀਂ ਪਹੁੰਚ ਸਕੀਆਂ।
ਉਹ ਇਹ ਵੀ ਕਹਿੰਦਾ ਹੈ ਕਿ ਉਸਦੇ ਮਾਤਾ-ਪਿਤਾ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਗਏ ਸਮੇਂ ਗ੍ਰਿਫ਼ਤਾਰ ਕਰਨਾ ਗਲਤ ਹੈ ਅਤੇ ਇਸ ਨਾਲ ਉਹ ਡਰਨ ਵਾਲਾ ਨਹੀਂ ਹੈ। ਧਮਕੀ ਭਰੇ ਲਹਿਜੇ ਵਿੱਚ ਉਹ ਕਹਿੰਦਾ ਹੈ ਕਿ ਜੇ “ਨਾਜਾਇਜ਼” ਕੀਤਾ ਗਿਆ ਤਾਂ ਉਹ ਵੀ ਨਾਜਾਇਜ਼ ਰਸਤਾ ਅਪਣਾਏਗਾ ਅਤੇ ਹਾਲਾਤ ਬੇਕਾਬੂ ਹੋ ਸਕਦੇ ਹਨ।
ਪੁਲਿਸ ਹਾਈ ਅਲਰਟ ’ਤੇ
ਇਸ ਮਾਮਲੇ ਤੋਂ ਬਾਅਦ ਪੰਜਾਬ ਅਤੇ ਮੋਹਾਲੀ ਪੁਲਿਸ ਹਾਈ ਅਲਰਟ ’ਤੇ ਹੈ। ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕਤਲ ਮਾਮਲੇ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ।
ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਤੋਂ 1ਫਰਵਰੀ ਨੂੰ ਰਾਸ਼ਟਰੀ ਛੁੱਟੀ ਦੀ ਮੰਗ, ਜਾਣੋ ਕਿਉਂ?